ਮੰਤਰੀ ਜਿੰਪਾ ਦਾ ਦਾਅਵਾ: ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਪੀਣ ਲਈ ਮਿਲੇਗਾ ਨਹਿਰਾਂ ਦਾ ਸ਼ੁੱਧ ਪਾਣੀ
Monday, Aug 29, 2022 - 06:26 PM (IST)
ਅੰਮ੍ਰਿਤਸਰ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੱਜੂਪੁਰਾ ਵਿਖੇ ਬਣ ਰਹੇ ਨਹਿਰੀ ਪਾਣੀ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨੂੰ ਪੀਣਯੋਗ ਬਣਾਉਣ ਲਈ 15 ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ, ਜਿਸਨੂੰ ਛੇਤੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਲਗਭਗ 1700 ਪਿੰਡਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਪੀਣਯੋਗ ਨਹਿਰੀ ਪਾਣੀ ਮਿਲੇਗਾ।
ਇਹ ਵੀ ਪੜ੍ਹੋ : 'ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਾਹ ਬਣੀਆਂ'
ਜਲ ਸਪਲਾਈ ਮੰਤਰੀ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਪਾਣੀ ਦੀ ਗੁਣਵੱਤਾ ਸੁਧਾਰਨ ਲਈ 1100 ਕਰੋੜ ਰੁਪਏ ਦੇ ਕੰਮ ਚੱਲ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ 378 ਕਰੋੜ ਰੁਪਏ ਦੀਆਂ ਚਾਰ ਨਹਿਰੀ ਪਾਣੀ ਅਧਾਰਿਤ ਜਲ ਯੋਜਨਾਵਾਂ ਉਤੇ ਕੰਮ ਚੱਲ ਰਿਹਾ ਹੈ ਜਿਸ ਨਾਲ ਜ਼ਿਲ੍ਹੇ ਦੇ 369 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨਾਂ ਕਿਹਾ ਕਿ ਉਕਤ ਕੰਪਨੀਆਂ ਜੋ ਕਿ ਇਹ ਕੰਮ ਕਰ ਰਹੀਆਂ ਹਨ, ਨੂੰ ਪਾਣੀ ਦੀ ਸਪਲਾਈ ਲਈ 10 ਸਾਲ ਦਾ ਕੰਮ ਵੀ ਦਿੱਤਾ ਗਿਆ ਹੈ। ਜਿਸ ਨਾਲ ਪਾਣੀ ਦੀ ਸਪਲਾਈ ਵਿੱਚ ਵਿਘਨ ਨਹੀਂ ਪਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਲਾਲੜੂ ਵਿਖੇ ਸਥਾਪਿਤ ਕਰੇਗੀ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪੀਣਯੋਗ ਪਾਣੀ ਸਾਫ਼ ਅਤੇ ਚੰਗੀ ਕੁਆਲਿਟੀ ਦਾ ਹੋਵੇ ਅਤੇ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਕੀਤੀ ਜਾਵੇ। ਪਾਣੀ ਦੀ ਸੈਂਪਲਿੰਗ ਅਤੇ ਟੈਸਟਿੰਗ ਦੀ ਵਿਵਸਥਾ ਸਮੇਂ-ਸਮੇਂ ‘ਤੇ ਕੀਤੀ ਜਾਂਦੀ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਜਿਨ੍ਹਾਂ ਇਲਾਕਿਆਂ ਵਿਚ ਪਾਣੀ ਪੀਣਯੋਗ ਨਹੀਂ ਹੈ, ਉੱਥੇ ਤੁਰੰਤ ਆਰ. ਓ. ਲਗਾਏ ਜਾਣ। ਉਨ੍ਹਾਂ ਦੱਸਿਆ ਕਿ ਕਈ ਆਰਸੈਨਿਕ ਪ੍ਰਭਾਵਿਤ ਇਲਾਕਿਆਂ ਵਿਚ ਆਈ. ਆਈ. ਟੀ. ਮਦਰਾਸ ਦੀ ਮਦਦ ਨਾਲ ਆਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਸ਼ੁੱਧ ਪਾਣੀ ਪੀ ਸਕਣ।