ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ

06/30/2022 11:46:53 AM

ਅੰਮ੍ਰਿਤਸਰ (ਸਰਬਜੀਤ) : ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸ੍ਰੀ ਕੋਠਾ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕੀਤੀ ਸਥਾਪਨਾ ਦੇ ਸਿਰਜਣਾ ਦਿਵਸ  ਜੋ ਕਿ 2 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ, ਸਬੰਧੀ ਪਾਠ ਦੀ ਆਰੰਭਤਾ ਕੀਤੀ ਗਈ ਹੈ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਅਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਕੀਤੀ ਗਈ ਹੈ ਜਿਸਦੇ ਭੋਗ 2 ਜੁਲਾਈ ਨੂੰ ਪਾਏ ਜਾਣਗੇ। ਇਸ ਸਬੰਧੀ 1 ਜੁਲਾਈ ਨੂੰ ਸ਼ਾਮ ਰਹਿਰਾਸ ਤੋਂ ਬਾਅਦ ਤੰਤੀ ਸਾਜਾਂ ਨਾਲ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ ਇਸ ਮੌਕੇ ਸੰਗਤਾਂ ਨੂੰ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਜਾਂਦੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ  ਸਮੇਤ ਸੰਗਤਾਂ ਹਾਜ਼ਰ ਸਨ। 


Harnek Seechewal

Content Editor

Related News