ਭਲਕੇ ਚੰਡੀਗੜ੍ਹ ਵਿਖੇ ਸਰਵਣ ਸਿੰਘ ਪੰਧੇਰ ਨੇ ਬੁਲਾਈ ਹੰਗਾਮੀ ਮੀਟਿੰਗ, ਵੱਡਾ ਐਲਾਨ ਹੋਣ ਦੀ ਸੰਭਾਵਨਾ
Friday, Sep 26, 2025 - 06:52 PM (IST)

ਅੰਮ੍ਰਿਤਸਰ– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਭਾਰਤ ਤੇ ਪੰਜਾਬ ਸਰਕਾਰ ’ਤੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਦੂਸ਼ਣ ਦਾ ਹੱਲ ਲੰਮੇ ਸਮੇਂ ਤੋਂ ਬਕਾਇਆ ਹੈ। ਸਰਬੋਚ ਅਦਾਲਤ ਦੇ ਹੁਕਮ ਅਨੁਸਾਰ ਪ੍ਰਤੀ ਕਵਿੰਟਲ ਮੁਆਵਜ਼ਾ ਦੇਣ ਦਾ ਫੈਸਲਾ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਵੀ ਫੇਲ ਹੋ ਚੁੱਕੀਆਂ ਹਨ ਤੇ ਕਿਸਾਨ ਆਪਣੇ ਖਰਚੇ 'ਤੇ ਪਰਾਲੀ ਦੀ ਸੰਭਾਲ ਕਰ ਰਹੇ ਹਨ, ਜਦੋਂ ਕਿ ਉਹ ਪਹਿਲਾਂ ਹੀ ਕਰਜ਼ੇ ਵਿੱਚ ਡੁੱਬੇ ਹੋਏ ਹਨ।
ਇਹ ਵੀ ਪੜ੍ਹੋ-ਕੰਧ ਟੱਪ ਕੇ ਆ ਗਏ ਬੰਦੇ, ਸੁੱਤੇ ਨਿਆਣੇ ਲੈ ਗਏ ਚੁੱਕ, ਪੰਜਾਬ ਪੁਲਸ ਵੱਲੋਂ ਜਾਂਚ ਸ਼ੁਰੂ
ਪੰਧੇਰ ਨੇ ਕਿਹਾ ਕਿ ਇੱਕ ਪਾਸੇ ਕਿਸਾਨਾਂ ਨੂੰ ਫਸਲਾਂ ਦਾ ਸਹੀ ਭਾਅ ਨਹੀਂ ਮਿਲ ਰਿਹਾ, ਦੂਜੇ ਪਾਸੇ ਜਲੰਧਰ ਦੇ ਕਿਸਾਨ ਰਾਜਕੁਮਾਰ ਨੂੰ ਪਰਾਲੀ ਸਾੜਨ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕੇਵਲ 20 ਹਜ਼ਾਰ ਮੁਆਵਜ਼ਾ ਮਿਲਿਆ ਪਰ ਜੁਰਮਾਨੇ 30 ਹਜ਼ਾਰ ਤੱਕ ਲਗਾ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਪਾਣੀ ਪ੍ਰਦੂਸ਼ਣ ਲਈ ਉਦਯੋਗਾਂ ਨੂੰ ਕੈਦ ਦੀ ਸਜ਼ਾ ਖਤਮ ਕਰਕੇ ਸਿਰਫ ਜੁਰਮਾਨੇ ਤੱਕ ਸੀਮਿਤ ਕਰ ਦਿੱਤਾ ਪਰ ਕਿਸਾਨਾਂ ’ਤੇ ਕੜੀਆਂ ਧਾਰਾਵਾਂ ਲਾਗੂ ਹਨ।
ਇਹ ਵੀ ਪੜ੍ਹੋ-ਸਕੂਲ ਦੇ ਅਧਿਆਪਕ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਗੰਦੀ ਕਰਤੂਤ ਦੀ ਬਣਾਈ ਵੀਡੀਓ
ਪੰਧੇਰ ਨੇ ਦਾਅਵਾ ਕੀਤਾ ਕਿ ਉਦਯੋਗ 51ਫੀਸਦੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਹਨ ਅਤੇ ਆਵਾਜਾਈ ਸਾਧਨ 25 ਫੀਸਦੀ ਪਰ ਕਿਸਾਨਾਂ ਦੇ ਧੂਏ ਦਾ ਹਿੱਸਾ ਕੇਵਲ 8ਫੀਸਦੀ ਹੈ, ਫਿਰ ਵੀ ਸਾਰਾ ਦੋਸ਼ ਕਿਸਾਨਾਂ ’ਤੇ ਮੰੜਿਆ ਜਾਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਕਿਸਾਨ ਮਜ਼ਦੂਰ ਮੋਰਚਾ ਕੱਲ੍ਹ ਚੰਡੀਗੜ੍ਹ ਵਿੱਚ ਹੰਗਾਮੀ ਮੀਟਿੰਗ ਕਰੇਗਾ ਜਿਸ ਵਿੱਚ ਮੁਆਵਜ਼ੇ, ਬਾਸਮਤੀ ਅਤੇ ਕਪਾਹ ਦੇ ਭਾਅ, ਬਿਜਲੀ ਬੋਰਡ ਦੀ ਨਿੱਜੀਕਰਨ ਨੀਤੀ ਅਤੇ ਜ਼ਬਰਦਸਤੀ ਲਗਾਏ ਜਾ ਰਹੇ ਸਮਾਰਟ ਮੀਟਰਾਂ ’ਤੇ ਵੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ- ਮੇਲੇ 'ਚ ਭੱਖਿਆ ਮਾਮਲਾ, 4 ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਜੇ ਗ੍ਰਿਫ਼ਤਾਰ ਕਿਸਾਨ ਨੂੰ ਰਿਹਾ ਨਹੀਂ ਕਰਦੀ ਅਤੇ ਮੁਆਵਜ਼ੇ ਦਾ ਫੈਸਲਾ ਨਹੀਂ ਲੈਂਦੀ ਤਾਂ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ। ਪੰਧੇਰ ਨੇ ਸਾਫ਼ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀ ਹੈ ਅਤੇ ਉਨ੍ਹਾਂ ਨੇ ਕਾਰਪੋਰੇਟ ਦੇ ਹੱਕ ਵਿੱਚ ਖੜ੍ਹ ਕੇ ਕਿਸਾਨਾਂ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8