ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦੌਰਾਨ SGPC ਪ੍ਰਧਾਨ ਧਾਮੀ ਨੇ ਲੋਕਾਂ ਨੂੰ ਦਿੱਤਾ ਖ਼ਾਸ ਸੰਦੇਸ਼ (ਵੀਡੀਓ)
Thursday, Dec 28, 2023 - 03:24 PM (IST)
ਫਤਿਹਗੜ੍ਹ ਸਾਹਿਬ- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਤਿੰਨ ਰੋਜਾ ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸ ਮੌਕੇ 'ਤੇ ਸੰਗਤਾਂ ਵਿੱਚ ਸ਼ਰਧਾ ਦਾ ਸਲਾਬ ਦੇਖਣ ਨੂੰ ਮਿਲ ਰਿਹਾ ਹੈ। ਸੰਗਤਾਂ ਵੱਡੀ ਗਿਣਤੀ ਸੜਕਾਂ ਦੇ ਕਿਨਾਰੇ ਸਤਿਨਾਮ ਸ੍ਰੀ ਵਾਹਿਗੁਰੂ ਜੀ ਦੇ ਨਾਮ ਦਾ ਜਾਪ ਕਰ ਰਹੀਆਂ ਹਨ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਿਰਫ਼ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ: ਮਾਲਕਣ ਕੁੜੀ ਨਾਲ 2 ਸਾਲਾਂ ਤੋਂ ਢਾਉਂਦੀ ਰਹੀ ਤਸ਼ੱਦਦ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਸ਼ਹੀਦੀ ਨਗਰ ਕੀਰਤਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਆਗੂਆਂ ਵੱਲੋਂ ਸ਼ਮੂਲੀਅਤ ਕਰਕੇ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਅੱਜ ਹਰ ਕੋਈ ਯਾਦ ਕਰ ਰਿਹਾ ਹੈ ਅਤੇ ਜੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ
ਪ੍ਰਧਾਨ ਧਾਮੀ ਨੇ ਕਿਹਾ ਕਿ ਇਹ ਇਕ ਪਵਿੱਤਰ ਧਰਤੀ ਹੈ ਜਿਥੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਨੇ ਸ਼ਹੀਦ ਹੋਏ ਸਨ। ਪਿੱਛਲੇ ਇਕ ਮਹੀਨੇ ਤੋਂ ਲਗਾਤਾਰ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰੀ ਭਰ ਰਹੀਆਂ ਹਨ। ਇਸ ਤੋਂ ਇਹ ਪਤਾ ਲੱਗਦਾ ਕਿ ਖ਼ਾਲਸੇ ਦੀ ਆਸਥਾ ਅੱਜ ਵੀ ਇਹ ਦਰਸਾ ਰਹੀ ਹੈ ਕਿ ਸਾਰੀ ਕੌਮ ਮਹਾਨ ਸ਼ਹੀਦਾਂ ਅਤੇ ਗੁਰੂ ਸ਼ਬਦਾਂ ਨਾਲ ਬੱਝੀ ਹੋਈ ਹੈ। ਉਨ੍ਹਾਂ ਕੌਮ ਨੂੰ ਸੰਦੇਸ਼ ਦਿੱਤਾ ਕਿ ਅੱਜ ਦੇ ਦਿਨ ਵੱਧ ਤੋਂ ਵੱਧ ਅਰਦਾਸ, ਬਾਣੀ ਅਤੇ ਸਿਮਰਨ ਕਰੀਏ ਤਾਂ ਕਿ ਗੁਰੂ ਸਾਹਿਬ ਕੌਮ ਦੀ ਏਕਤਾ ਬਣਾਈ ਰੱਖਣ।
ਇਹ ਵੀ ਪੜ੍ਹੋ : Year ender 2023: ਪਰਿਵਾਰ ਨੂੰ ਅਲਵਿਦਾ ਕਹਿ ਗਏ ਪੰਜਾਬੀ ਨੌਜਵਾਨ, ਵਿਦੇਸ਼ 'ਚ ਹਾਰਟ ਅਟੈਕ ਨੇ ਖੋਹੇ ਮਾਵਾਂ ਦੇ ਲਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8