ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ

Wednesday, Jun 21, 2023 - 05:57 PM (IST)

ਅੰਮ੍ਰਿਤਸਰ (ਜਸ਼ਨ) : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੈਲਾਨੀਆਂ ਦੀਆਂ ਫੋਟੋਆਂ ਖਿੱਚਣ ਵਾਲੇ ਕੁਝ ਅਖੌਤੀ ਨਿੱਜੀ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ ਰੁਕਣ ਦਾ ਨਾਂ ਨਹੀਂ ਲੈ ਰਹੀ। ਪਿਛਲੇ ਮਹੀਨੇ ਉਕਤ ਫੋਟੋਗ੍ਰਾਫਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਨਾਬਾਲਗਾਂ ਦੀ ਕੁੱਟਮਾਰ ਕੀਤੀ ਸੀ, ਜਦਕਿ ਹੁਣ ਉਕਤ ਫੋਟੋਗ੍ਰਾਫਰਾਂ ਵੱਲੋਂ ਸਿੱਖ ਨੌਜਵਾਨ ਬਲਜੀਤ ਸਿੰਘ ’ਤੇ ਹਮਲਾ ਕਰਕੇ ਗੰਭੀਰ ਰੂਪ ’ਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ ਬਲਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਇਕ ਬਾਂਹ ਦੀ ਹੱਡੀ ਟੁੱਟ ਗਈ।

ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ

ਪਤਾ ਲੱਗਾ ਹੈ ਕਿ ਫੋਟੋਗ੍ਰਾਫ਼ਰਾਂ ਨੂੰ ਸ਼ੱਕ ਸੀ ਕਿ ਉਕਤ ਬਲਜੀਤ ਸਿੰਘ ਵੱਲੋਂ ਪਿਛਲੇ ਮਹੀਨੇ ਨਾਬਾਲਗਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ, ਜਿਸ ’ਤੇ ਫੋਟੋਗ੍ਰਾਫ਼ਰਾਂ ਨੇ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਬਲਜੀਤ ਸਿੰਘ ’ਤੇ ਪਹਿਲਾਂ ਹਮਲਾ ਕੀਤਾ ਗਿਆ ਅਤੇ ਜਦੋਂ ਉਹ ਆਪਣੀ ਜਾਨ ਬਚਾਉਣ ਲਈ ਇਕ ਦੁਕਾਨ ਵਿਚ ਦਾਖ਼ਲ ਹੋਇਆ ਤਾਂ ਫੋਟੋਗ੍ਰਾਫਰਾਂ ਨੇ ਬਲਜੀਤ ’ਤੇ ਸੋਢੇ ਦੀਆਂ ਬੋਤਲਾਂ ਮਾਰੀਆਂ। ਬਲਜੀਤ ਸਿੰਘ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਹੈ। ਪੀੜਤ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਦਰਬਾਰ ਸਿੰਘ ਨੇੜੇ ਇਕ ਨਿੱਜੀ ਹੋਟਲ ਦੇ ਬਾਹਰ ਖੜ੍ਹਾ ਸੀ ਅਤੇ ਉਸ ਸਮੇਂ ਕੁਝ ਫੋਟੋਗ੍ਰਾਫਰ ਹੱਥਾਂ ਵਿਚ ਤਲਵਾਰਾਂ ਅਤੇ ਗੰਡਾਸੇ ਲੈ ਕੇ ਆਏ ਅਤੇ ਉਸ ’ਤੇ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਉਸਦੀ ਇੱਕ ਬਾਂਹ ਵਿਚ ਫਰੈਕਚਰ ਸੀ ਅਤੇ ਐੱਮ. ਆਰ. ਆਈ. ਰਿਪੋਰਟ ਵਿੱਚ ਉਸਦੇ ਦਿਮਾਗ ਵਿੱਚ ਇੱਕ ਕਲਾਊਡ ਆਇਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਲਿਆ ਅਹਿਮ ਫ਼ੈਸਲਾ

ਇਸ ਸਬੰਧੀ ਥਾਣਾ ਬੀ ਡਵੀਜ਼ਨ ਦੇ ਐੱਸ. ਐੱਚ. ਓ. ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਬਿਆਨ ਦਰਜ ਕਰ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਕਤ ਮਾਮਲੇ ’ਚ ਬਲਜੀਤ ਸਿੰਘ ’ਤੇ ਹੋਏ ਹਮਲੇ ਦੀ ਵੀਡੀਓ ਵੀ ਉਨ੍ਹਾਂ ਕੋਲ ਆ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਗਵਰਨਰ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਝਟਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Harnek Seechewal

Content Editor

Related News