ਪ੍ਰਾਈਵੇਟ ਪਾਰਟ 'ਚ ਲੁਕਾ ਕੇ 45 ਲੱਖ ਦਾ ਸੋਨਾ ਲਿਆਉਣ ਵਾਲਾ ਤਸਕਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਗ੍ਰਿਫ਼ਤਾਰ

08/16/2023 3:48:19 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਕਸਟਮ ਵਿਭਾਗ ਨੇ ਪੇਸਟ ਬਣਾਕੇ 45. 22 ਲੱਖ ਰੁਪਏ ਦੇ ਕਰੀਬ ਦਾ ਸੋਨਾ ਲਿਆ ਰਹੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਪੰਜਾਬ 'ਚ ਮੁੜ ਖ਼ਤਰੇ ਦੀ ਘੰਟੀ, ਮੁੱਖ ਮੰਤਰੀ ਮਾਨ ਨੇ ਮੰਤਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼

ਜਾਣਕਾਰੀ ਮੁਤਾਬਕ ਏਅਰ ਇੰਡੀਆ ਦੀ ਉਡਾਣ ਰਾਹੀਂ ਇਹ ਯਾਤਰੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ ਸੀ। ਕਸਟਮ ਵਿਭਾਗ ਨੂੰ ਇਸ ਵਿਅਕਤੀ ਦੀ ਚਾਲ 'ਤੇ ਸ਼ੱਕ ਪਿਆ। ਇਸ ਤੋਂ ਬਾਅਦ ਜਦੋਂ ਵਿਅਕਤੀ ਨੂੰ ਰੋਕ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਕੋਲੋਂ 3 ਕੈਪਸੂਲ ਬਰਾਮਦ ਕੀਤੇ ਗਏ ਜਿਨ੍ਹਾਂ ਨੂੰ ਉਹ ਆਪਣੇ ਪ੍ਰਾਈਵੇਟ ਪਾਰਟ 'ਚ ਲੁਕਾ ਕੇ ਲਿਆਇਆ ਸੀ। 

ਇਹ ਵੀ ਪੜ੍ਹੋ :   ਖ਼ੁਦ ਨੂੰ ਨਸ਼ਾ ਮੁਕਤ ਐਲਾਨਣ ਵਾਲੇ ਪਿੰਡਾਂ ਲਈ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਜਦੋਂ ਕੈਪਸੂਲਾਂ ਨੂੰ ਸੋਨੇ 'ਚ ਬਦਲ ਕੇ ਇਸ ਦੀ ਜਾਂਚ ਕੀਤੀ ਤਾਂ ਇਹ 751 ਗ੍ਰਾਮ ਨਿਕਲਿਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 45. 22 ਲੱਖ ਰੁਪਏ ਦੇ ਕਰੀਬ ਬਣਦੀ ਹੈ। ਕਸਟਮ ਵਿਭਾਗ ਵੱਲੋਂ ਕਸਟਮ ਐਕਟ 1962 ਦੇ ਤਹਿਤ ਕਾਰਵਾਈ ਕਰਦਿਆਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ :  ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Harnek Seechewal

Content Editor

Related News