ਪੰਜਾਬ ਵਿੱਚ ਖੇਡ ਇਨਕਲਾਬ'' ਲਿਆਉਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ : ਵਿਧਾਇਕ ਰਮਦਾਸ

Monday, Aug 29, 2022 - 10:29 PM (IST)

ਪੰਜਾਬ ਵਿੱਚ ਖੇਡ ਇਨਕਲਾਬ'' ਲਿਆਉਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’ : ਵਿਧਾਇਕ ਰਮਦਾਸ

ਅੰਮ੍ਰਿਤਸਰ : ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ" ਨੂੰ ਨੌਜਵਾਨੀ 'ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ 'ਚ "ਖੇਡ ਇਨਕਲਾਬ" ਆਏਗਾ।ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸ਼ਨ ਨੀਤੀ ਵਿੱਚ ਕਵਰ ਹੋਣਗੇ।

ਇਹ ਵੀ ਪੜ੍ਹੋ : ਮੰਤਰੀ ਜਿੰਪਾ ਦਾ ਦਾਅਵਾ: ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਪੀਣ ਲਈ ਮਿਲੇਗਾ ਨਹਿਰਾਂ ਦਾ ਸ਼ੁੱਧ ਪਾਣੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।ਇਸ ਖੇਡ ਮਹਾਕੁੰਭ ਵਿੱਚ ਗ੍ਰੇਡੇਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ : 'ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਾਹ ਬਣੀਆਂ'

 

 

 

 


author

Harnek Seechewal

Content Editor

Related News