ਸ੍ਰੀ ਕਰਤਾਰਪੁਰ ਸਾਹਿਬ ’ਚ ਮਨਾਇਆ ਜਾ ਰਿਹੈ ‘ਜਸ਼ਨ-ਏ-ਬਹਾਰਾਂ’ ਵਿਵਾਦਾਂ ’ਚ ਘਿਰਿਆ

03/22/2022 5:54:48 PM

ਅੰਮ੍ਰਿਤਸਰ (ਮਮਤਾ)- ਪਾਕਿ ਸਰਕਾਰ ਵੱਲੋਂ ਸਿੱਖਾਂ ਦੇ ਵਿਸ਼ਵ ਪ੍ਰਸਿੱਧ ਗੁ.ਸ੍ਰੀ ਕਰਤਾਰਪੁਰ ਸਾਹਿਬ, ਨਾਰੋਵਾਲ ਵਿਖੇ ‘ਜਸ਼ਨ-ਏ-ਬਹਾਰਾਂ’ ਮਨਾਉਣ ਦੇ ਕੀਤੇ ਫ਼ੈਸਲੇ ਨੂੰ ਸਿੱਖੀ ਰਹੁਰੀਤਾਂ ਦੇ ਵਿਪਰੀਤ ਗਰਦਾਨਦਿਆਂ ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਨੇ ਪਾਕਿ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਵਾਰ-ਵਾਰ ਖਿਲਵਾੜ ਨਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉਕਤ ਫੈਸਟੀਵਲ ਨਾਲ ਮਰਿਆਦਾ ਵਿਚ ਵਿਘਨ ਪੈਣ ਨਾਲ ਪੈਦਾ ਹੋਣ ਵਾਲੀ ਸਥਿਤੀ ਸਿੱਖ ਸੰਗਤਾਂ ਅਤੇ ਵਿਰਾਸਤ ਪ੍ਰੇਮੀਆਂ ਲਈ ਅਸਹਿ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ

ਉਨ੍ਹਾਂ ਕਿਹਾ ਕਿ ਆਮਦਨੀ ਵਧਾਉਣ ਦੇ ਮਨਸ਼ੇ ਨਾਲ ਪਾਕਿ ਸਰਕਾਰ ਵੱਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵੱਲ ਆਕਰਸਿਤ ਕਰਨ ਅਤੇ ਪਾਕਿਸਤਾਨ ਦਿਹਾੜਾ ਮਨਾਉਣ ਲਈ ਬਸੰਤ ਰੁੱਤ ਦੀ ਆਮਦ ’ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਕੰਪਲੈਕਸ ’ਚ 23 ਮਾਰਚ ਤੋਂ 27 ਮਾਰਚ ਤਕ ਕਰਾਏ ਜਾ ਰਹੇ ਪ੍ਰੋਗਰਾਮ ਜਿਨ੍ਹਾਂ ’ਚ ਸੂਫੀ ਮਿਊਜਿਕ ਸ਼ਾਮ, ਸਭਿਆਚਾਰਕ ਸ਼ੋਅ, ਫੈਮਿਲੀ ਫੈਸਟੀਵਲ ਅਤੇ ਫੂਡ ਸਟਰੀਟ ਆਦਿ ਦਾ ਰੂਹਾਨੀਅਤ ਨਾਲ ਕੋਈ ਸਰੋਕਾਰ ਨਹੀਂ ਹੈ। ਇਹ ਕੇਵਲ ਸਿੱਖ ਫਲਸਫੇ ਤੇ ਮਰਿਆਦਾ ’ਚ ਵਿਗਾੜ ਪਾਉਣ ਦੀ ਸਾਜ਼ਿਸ ਹੈ।

ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ

ਉਨ੍ਹਾਂ ਕਿਹਾ ਕਿ ‘ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ’ ਅਧੀਨ ਕੰਮ ਕਰਦੀ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਸਿਗਰੇਟ ਦੇ ਰੈਪਰ ’ਚ ਸੰਗਤਾਂ ਨੂੰ ਪ੍ਰਸ਼ਾਦ ਦੇਣ ਅਤੇ ਪਾਕਿਸਤਾਨੀ ਮਾਡਲ ਵੱਲੋਂ ਇਸੇ ਗੁਰਦੁਆਰਾ ਕੰਪਲੈਕਸ ਅੰਦਰ ਕੱਪੜਿਆਂ ਦੇ ਵਿਗਿਆਪਨ ਲਈ ਕੀਤੀ ਇਤਰਾਜ਼ਯੋਗ ਫੋਟੋ ਸੂਟ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਾਰ-ਵਾਰ ਠੇਸ ਪਹੁੰਚਾਇਆ ਜਾ ਚੁਕਾ ਹੈ। ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਾਕਿ ਵੱਲੋਂ ਆਪਣੇ ਆਵਾਮ ਮੁਸਲਿਮ ਵਿਜਟਰਾਂ ਲਈ ਕਰਤਾਰਪੁਰ ਸਾਹਿਬ ਦਾਖਲੇ ਲਈ 200 ਰੁਪਏ ਫੀਸ ’ਚ ਦੋਗੁਣਾ ਵਾਧਾ ਕਰਦਿਆਂ 400 ਰੁਪਏ ਵਸੂਲੇ ਜਾਣ ਦੀ ਸਖ਼ਤ ਅਲੋਚਨਾ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ’ਚ ਸਥਾਪਿਤ ਕੀਤੀ ਆਰਟ ਗੈਲਰੀ ਤੇ ਮਿਊਜੀਅਮ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਲੰਗਰ ’ਚ ਵੀ ਸਿਰਫ਼ ਅਧਿਕਾਰੀਆਂ ਦੀ ਜਾਣ ਪਛਾਣ ਵਾਲੇ ਪਾਕਿਸਤਾਨੀ ਮੁਸਲਿਮ ਵਿਜ਼ਟਰ ਨੂੰ ਹੀ ਜਾਣ ਦੀ ਮਨਜੂਰੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਵਿਖੇ ਫੈਸਟੀਵਲ ਬਾਰੇ ਮੁੜ ਵਿਚਾਰ ਕਰਨ ਲਈ ਕਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ


rajwinder kaur

Content Editor

Related News