ਧਾਰਮਿਕ ਪ੍ਰੀਖਿਆ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ 31 ਅਗਸਤ ਤੱਕ ਭਰ ਸਕਣਗੇ ਦਾਖ਼ਲਾ ਫਾਰਮ

Friday, Aug 04, 2023 - 12:29 AM (IST)

ਧਾਰਮਿਕ ਪ੍ਰੀਖਿਆ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ 31 ਅਗਸਤ ਤੱਕ ਭਰ ਸਕਣਗੇ ਦਾਖ਼ਲਾ ਫਾਰਮ

 ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀ 31 ਅਗਸਤ 2023 ਤੱਕ ਦਾਖਲਾ ਫਾਰਮ ਭਰ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਹੈ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਇਸ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲੇ ਸ਼ੁਰੂ ਕਰ ਦਿੱਤੇ ਗਏ ਹਨ। ਦਾਖ਼ਲਾ ਫਾਰਮ ਭਰਨ ਦੀ ਅੰਤਿਮ ਤਾਰੀਖ਼ 31 ਅਗਸਤ 2023 ਰੱਖੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ’ਚ ਬਿੱਲ ਪਾਸ ਹੋਣ ਮਗਰੋਂ ਬੋਲੇ ਕੇਜਰੀਵਾਲ, PM ਮੋਦੀ ਨੂੰ ਲੈ ਕੇ ਕਹੀਆਂ ਇਹ ਗੱਲਾਂ

ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ 4 ਦਰਜਿਆਂ ’ਚ ਲਈ ਜਾਂਦੀ ਹੈ, ਜਿਸ ਲਈ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲਾ ਦਰਜਾ, ਨੌਵੀਂ ਤੋਂ ਬਾਰ੍ਹਵੀਂ ਤੱਕ ਦੂਜਾ ਦਰਜਾ, ਗ੍ਰੈਜੂਏਸ਼ਨ ਤੱਕ ਤੀਜਾ ਦਰਜਾ ਅਤੇ ਪੋਸਟ ਗ੍ਰੈਜੂਏਸ਼ਨ ਤੱਕ ਚੌਥੇ ਦਰਜੇ ਤਹਿਤ ਦਾਖ਼ਲਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਦਾ ਦਾਖ਼ਲਾ ਫਾਰਮ ਧਰਮ ਪ੍ਰਚਾਰ ਕਮੇਟੀ ਦੀ ਪ੍ਰੀਖਿਆ ਬ੍ਰਾਂਚ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਵੀ ਦਾਖ਼ਲਾ ਫਾਰਮ ਉਪਲੱਬਧ ਹੈ। 

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ

ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਰਜੇ ਮੁਤਾਬਿਕ ਵੱਖ-ਵੱਖ ਰਾਸ਼ੀ ਦੇ ਵਜ਼ੀਫੇ ਦਿੱਤੇ ਜਾਂਦੇ ਹਨ। ਪਹਿਲੇ ਦਰਜੇ ਦੇ ਵਿਦਿਆਰਥੀਆਂ ਲਈ 1100, ਦੂਜੇ ਦਰਜੇ ਲਈ 2100, ਤੀਜੇ ਲਈ 3100 ਤੇ ਚੌਥੇ ਦਰਜੇ ਲਈ 4100 ਰੁਪਏ ਨਿਰਧਾਰਤ ਹਨ। ਇਸ ਤੋਂ ਇਲਾਵਾ ਹਰ ਦਰਜੇ ’ਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5100, 4100 ਤੇ 3100 ਰੁਪਏ ਦੀ ਵਿਸ਼ੇਸ਼ ਸਨਮਾਨਿਤ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ’ਚ ਵੱਧ ਤੋਂ ਵੱਧ ਬੱਚਿਆਂ ਨੂੰ ਸ਼ਾਮਲ ਕਰਵਾਉਣ, ਤਾਂ ਜੋ ਉਹ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੁੜ ਸਕਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News