ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਗਠਿਤ
Monday, Apr 17, 2023 - 12:38 PM (IST)

ਅੰਮ੍ਰਿਤਸਰ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿਚ ਸਿੱਖ ਕੌਮ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਨਾਜਾਇਜ਼ ਝੂਠੇ ਪਰਚੇ ਦਰਜ ਕਰਕੇ ਜੇਲ੍ਹਾਂ ਅੰਦਰ ਸੁੱਟਣਾ ਬਹੁਤ ਹੀ ਮੰਦਭਾਗਾ ਹੈ। ਇਸ ਤਹਿਤ ਸਿੰਘ ਸਾਹਿਬ ਨੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਜੀ ਰੋਡੇ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੈਂਬਰ ਸਾਹਿਬਾਨ ਦੀ ਸਬ-ਕਮੇਟੀ ਨਿਯਤ ਕਰਕੇ ਉਨ੍ਹਾਂ ਨੂੰ ਸੇਵਾ ਸੌਂਪੀ ਹੈ।