5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Sunday, Apr 21, 2024 - 12:08 PM (IST)

ਚੰਡੀਗੜ(ਅੰਕੁਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ''ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਹੋਏ ਪਤੀ ਨੇ ਕੀਤੀ ਖ਼ੁਦਕੁਸ਼ੀ

ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News