ਸੁਖਬੀਰ ਬਾਦਲ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਆਗੂਆਂ ਨਾਲ ਬੰਦ ਕਮਰਾ ਮੀਟਿੰਗ
Wednesday, Jan 26, 2022 - 07:09 PM (IST)

ਰਾਜਾਸਾਂਸੀ (ਰਾਜਵਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਤਹਿਗੜ੍ਹ ਚੂੜੀਆਂ ਰੋਡ ਦੇ ਪਿੰਡ ਨੰਗਲੀ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਵਰਕਰਾਂ ਨਾਲ ਕਰੀਬ ਇਕ ਘੰਟਾ ਬੰਦ ਕਮਰੇ ਵਿੱਚ ਮੀਟਿੰਗ ਕੀਤੀ ਗਈ। ਹਲਕਾ ਜੰਡਿਆਲਾ ਦੀ ਟਿਕਟ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਾਰੇ ਵਰਕਰਾਂ ਦੇ ਸੁਝਾਅ ਪ੍ਰਾਪਤ ਕੀਤੇ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦਾ ਨਵਜੋਤ ਸਿੱਧੂ 'ਤੇ ਵੱਡਾ ਹਮਲਾ, ਦੱਸਿਆ ਭਗੌੜਾ
ਬਾਅਦ 'ਚ ਸੁਖਬੀਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੇਤੀ ਹੀ ਟਿਕਟ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਤੇ ਯੋਧ ਸਿੰਘ ਸਮਰਾ ਸਮੇਤ ਹਲਕਾ ਜੰਡਿਆਲਾ ਗੁਰੂ ਦੇ ਸਮੂਹ ਸਰਕਲ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਤੇ ਹੋਰ ਆਗੂ ਹਾਜ਼ਰ ਸਨ।