ਅੰਮ੍ਰਿਤਧਾਰੀ ਬੱਚੀ ਨੂੰ ਕਕਾਰਾਂ ਕਾਰਨ ਪ੍ਰੀਖਿਆ ਦੇਣ ਤੋਂ ਰੋਕਣ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

Sunday, Jul 27, 2025 - 04:38 PM (IST)

ਅੰਮ੍ਰਿਤਧਾਰੀ ਬੱਚੀ ਨੂੰ ਕਕਾਰਾਂ ਕਾਰਨ ਪ੍ਰੀਖਿਆ ਦੇਣ ਤੋਂ ਰੋਕਣ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜੈਪੁਰ ਵਿਚ ਇਕ ਸਿੱਖ ਬੱਚੀ ਨੂੰ ਕਕਾਰਾਂ ਕਾਰਨ ਪ੍ਰੀਖਿਆ ਵਿਚ ਨਾ ਬੈਠਣ ਦੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜਾ ਚਿੰਤਾਜਨਕ ਤੇ ਨਿੰਦਣਯੋਗ ਹੈ ਕਿ ਤਰਨਤਾਰਨ ਸਾਹਿਬ ਜ਼ਿਲ੍ਹੇ ਦੀ ਇਕ ਅੰਮ੍ਰਿਤਧਾਰੀ ਸਿੱਖ ਬੱਚੀ ਗੁਰਪ੍ਰੀਤ ਕੌਰ ਨੂੰ ਪੂਰਨਿਮਾ ਯੂਨੀਵਰਸਿਟੀ, ਜੈਪੁਰ ਵਿਖੇ ਹੋ ਰਹੀ ਰਾਜਸਥਾਨ ਜੂਡੀਸ਼ੀਅਲ ਸਰਵਿਸਿਜ਼ (RJS) ਦੀ ਪ੍ਰੀਖਿਆ ਵਿਚ ਸਿਰਫ਼ ਆਪਣੇ ਧਰਮਿਕ ਚਿੰਨ੍ਹ ‘ਕੜਾ’ ਅਤੇ ‘ਕਿਰਪਾਨ’ ਧਾਰਨ ਕੀਤੇ ਹੋਣ ਕਰਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਕੜਾ’ ਅਤੇ ‘ਕਿਰਪਾਨ’ ਸਧਾਰਣ “ਲੋਹੇ ਦੀਆਂ ਵਸਤਾਂ” ਨਹੀਂ ਹਨ, ਸਗੋਂ ਸਿੱਖ ਧਰਮ ਦੀ ਵਿਲੱਖਣ ਪਛਾਣ ਅਤੇ ਰੂਹਾਨੀ ਆਸਥਾ ਦੇ ਅਟੁੱਟ ਚਿੰਨ੍ਹ ਹਨ, ਜੋ ਭਾਰਤ ਦੇ ਸੰਵਿਧਾਨ ਦੇ ਧਾਰਾ 25 ਤਹਿਤ ਸੁਰੱਖਿਅਤ ਹਨ। ਇਹ ਧਾਰਾ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਆਜ਼ਾਦੀ ਨਾਲ ਜਿਉਣ ਦਾ ਹੱਕ ਦਿੰਦੀ ਹੈ, ਜਿਸ ਵਿਚ ਸਿੱਖਾਂ ਲਈ ਕਿਰਪਾਨ ਧਾਰਨ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਵਿਤਕਰੇ ਵਾਲਾ ਵਿਵਹਾਰ ਸਪੱਸ਼ਟ ਤੌਰ ’ਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਸਿੱਖ ਧਰਮ ਦੇ ਧਾਰਮਿਕ ਅਭਿਆਸਾਂ ਪ੍ਰਤੀ ਅਸੰਵੇਦਨਸ਼ੀਲਤਾ ਦੀ ਦਰਦਨਾਕ ਯਾਦ ਦਿਵਾਉਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਵਿਆਹਾਂ 'ਤੇ ਲੱਗੀ ਪਾਬੰਦੀ! 18+ ਹੋਣ 'ਤੇ ਵੀ ਮੁੰਡੇ-ਕੁੜੀ ਖ਼ਿਲਾਫ਼ ਹੋਵੇਗੀ ਕਾਰਵਾਈ

ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ‘ਚ ਦਖ਼ਲ ਦੇ ਕੇ ਇਸ ਘਟਨਾ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ, ਤਾਂ ਜੋ ਭਵਿੱਖ ਵਿਚ ਕਿਸੇ ਹੋਰ ਨੂੰ ਇਹੋ ਜਿਹੀ ਤਕਲੀਫ਼ ਨਾ ਝੱਲਣੀ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਸਥਾਨ ਹਾਈ ਕੋਰਟ ਨੂੰ ਵੀ ਬੇਨਤੀ ਕੀਤੀ ਕਿ ਗੁਰਪ੍ਰੀਤ ਕੌਰ ਨੂੰ RJS ਪ੍ਰੀਖਿਆ ਦੇਣ ਲਈ ਵਿਸ਼ੇਸ਼ ਮੌਕਾ ਦਿੱਤਾ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਸ ਦੇ ਧਾਰਮਿਕ ਵਿਸ਼ਵਾਸ ਨੂੰ ਕਾਇਮ ਰੱਖਣ ਦਾ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਆਪਣੇ ਧਰਮ ਦੇ ਅਨੁਸਾਰ ਜੀਵਨ ਜਿਉਣ ਕਾਰਨ ਨਾ ਤਾਂ ਅਪਮਾਨਿਤ ਹੋਣਾ ਚਾਹੀਦਾ ਹੈ ਅਤੇ ਨਾ ਹੀ ਵਿਤਕਰੇ ਦਾ ਸ਼ਿਕਾਰ, ਆਓ ਅਸੀਂ ਆਪਣੇ ਸੰਵਿਧਾਨ ਵਿਚ ਦਰਜ ਸਮਾਨਤਾ ਅਤੇ ਨਿਆਂ ਦੇ ਮੂਲ ਅਧਿਕਾਰਾਂ ਨੂੰ ਸਥਾਪਿਤ ਕਰੀਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News