ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਨਾਲ ਮਿਲਣੀ ਦੇ ਪ੍ਰੋਗਰਾਮ ਤੋਂ ਪਹਿਲਾਂ ਜਾਖੜ ਨੇ ਚੁੱਕੇ ਵੱਡੇ ਸਵਾਲ

Monday, Dec 12, 2022 - 02:25 PM (IST)

ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਨਾਲ ਮਿਲਣੀ ਦੇ ਪ੍ਰੋਗਰਾਮ ਤੋਂ ਪਹਿਲਾਂ ਜਾਖੜ ਨੇ ਚੁੱਕੇ ਵੱਡੇ ਸਵਾਲ

ਅੰਮ੍ਰਿਤਸਰ/ਚੰਡੀਗੜ੍ਹ  (ਛੀਨਾ, ਹਰੀਸ਼ਚੰਦਰ) : ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬੀ ਐੱਨ. ਆਰ. ਆਈਜ਼. ਨਾਲ ਮਿਲਣੀ ਦੇ ਜਾਰੀ ਕੀਤੇ ਗਏ ਇਸ਼ਤਿਹਾਰਾਂ ਦੇ ਮਾਮਲੇ ’ਚ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਇਕ ਟਵੀਟ ਰਾਹੀਂ ਮਾਨ ਸਰਕਾਰ ’ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ’ਚ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਦੀ ਗੁੰਡਾਗਰਦੀ ਦਾ ਸ਼ਿਕਾਰ ਹੋਏ ਇਕ ਐੱਨ. ਆਰ. ਆਈ. ਪਰਿਵਾਰ ਨੂੰ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਜੇ ਤੱਕ ਇਨਸਾਫ਼ ਨਹੀਂ ਦੇ ਸਕੇ, ਬਾਕੀ ਐੱਨ. ਆਰ. ਆਈਜ਼ ਦੀਆਂ ਸ਼ਿਕਾਇਤਾਂ ਕਿਵੇਂ ਹੱਲ ਕਰਨਗੇ।

ਇਹ ਵੀ ਪੜ੍ਹੋ :  ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਕੀਤਾ ਜਾ ਸਕਦੈ ਅਹਿਮ ਐਲਾਨ

ਜਾਖੜ ਨੇ ਕਿਹਾ ਕਿ ‘ਹਾਥੀ ਦੇ ਦੰਦ ਖਾਣ ਨੂੰ ਹੋਰ ਅਤੇ ਦਿਖਾਉਣ ਨੂੰ ਹੋਰ’ ਵਾਲੀ ਕਹਾਵਤ ‘ਆਪ’ ਸਰਕਾਰ ’ਤੇ ਪੂਰੀ ਤਰ੍ਹਾਂ ਨਾਲ ਢੁੱਕਦੀ ਹੈ, ਜਿਹੜੀ ਐੱਨ. ਆਰ. ਆਈਜ਼ ਦੇ ਮਸਲੇ ਹੱਲ ਕਰਨ ਦੇ ਮੁੱਦੇ ’ਤੇ ਦਿਖਾਵੇ ਲਈ ਤਾਂ ਇਸ਼ਤਿਹਾਰ ਜਾਰੀ ਕਰ ਰਹੀ ਹੈ ਪਰ ਅਸਲ ’ਚ ਇਹ ਸਰਕਾਰ ਐੱਨ. ਆਰ. ਆਈਜ਼. ਪ੍ਰਤੀ ਕਿੰਨੀ ਕੁ ਗੰਭੀਰ ਹੈ, ਅੰਮ੍ਰਿਤਸਰ ਦੇ ਐੱਨ. ਆਰ. ਆਈ. ਪਰਿਵਾਰ ਕੋਲੋਂ ਪੁੱਛ ਲਓ ਜਿਹੜਾ ਅੱਜ ਵੀ ਇਨਸਾਫ਼ ਲਈ ਧੱਕੇ ਖਾਹ ਰਿਹਾ ਹੈ।

ਇਹ ਵੀ ਪੜ੍ਹੋ :  ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਉਣ ਦੀ ਤਾਰੀਖ਼ ਬਦਲੀ

ਜਾਖੜ ਨੇ ਕਿਹਾ ਕਿ ਅੰਮ੍ਰਿਤਸਰ ਦੇ ਐੱਨ. ਆਰ. ਆਈ. ਪਰਿਵਾਰ ਦੇ ਵਿਆਹ ’ਚ ਵਿਘਨ ਪਾਉਣ ਵਾਲੇ ਸ਼ਰਾਬ ਠੇਕੇਦਾਰ ਦੇ ਕਰਿੰਦੇ ਬੇਖ਼ੌਫ਼ ਹੋ ਕੇ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੀੜਤ ਪਰਿਵਾਰ ਲੁਕ-ਛਿਪ ਕੇ ਦਿਨ ਕੱਟਣ ਲਈ ਮਜਬੂਰ ਹੈ। ਕਿੰਨੀ ਹੈਰਾਨਗੀ ਵਾਲੀ ਗੱਲ ਹੈ ਕਿ ਕਿਸੇ ਦੇ ਵਿਆਹ ਸਮਾਗਮ ’ਚ ਹੁੱਲੜਬਾਜ਼ੀ ਕਰਨ ਆਏ ਵਿਅਕਤੀਆਂ ਖ਼ਿਲਾਫ਼ ਪੁਲਸ ਕੇਸ ਦਰਜ ਹੋਵੇ, ਇਹ ਤਾਂ ਸਮਝ ਆਉਂਦਾ ਹੈ ਪਰ ਪੀੜਤ ਪਰਿਵਾਰ ਧਿਰ ਦੇ ਵਿਅਕਤੀਆਂ ’ਤੇ ਵੀ ਨਾਜਾਇਜ਼ ਹੀ ਪਰਚੇ ਦਰਜ ਕਰ ਦਿੱਤੇ ਜਾਣ, ਇਹ ਕਿੱਥੋਂ ਦਾ ਇਨਸਾਫ਼ ਹੈ। ਦਰਅਸਲ ਇਹ ਪਰਚੇ ਪੀੜਤ ਪਰਿਵਾਰ ’ਤੇ ਫ਼ੈਸਲੇ ਲਈ ਦਬਾਅ ਬਣਾਉਣ ਵਾਸਤੇ ਸਾਜ਼ਿਸ਼ ਤਹਿਤ ਹੀ ਕੀਤੇ ਗਏ ਸਨ, ਜਿਸ ਨੂੰ ਹਰ ਕੋਈ ਚੰਗੀ ਤਰ੍ਹਾਂ ਨਾਲ ਸਮਝਦਾ ਹੈ।ਜਾਖੜ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗਾਂ ਕਰਨ ਦੇ ਇਸ਼ਤਿਹਾਰ ਜਾਰੀ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਅੰਮ੍ਰਿਤਸਰ ਦੇ ਪੀੜਤ ਐੱਨ. ਆਰ. ਆਈ. ਪਰਿਵਾਰ ਦੀ ਸਾਰ ਲੈਣ ਤਾਂ ਜੋ ਬਾਕੀ ਐੱਨ. ਆਰ. ਆਈਜ਼. ਨੂੰ ਵੀ ਭਰੋਸਾ ਹੋ ਸਕੇ ਕਿ ਮਾਨ ਸਰਕਾਰ ਵਾਕਿਆ ਹੀ ਉਨ੍ਹਾਂ ਪ੍ਰਤੀ ਗੰਭੀਰ ਹੈ।

ਇਹ ਵੀ ਪੜ੍ਹੋ :   ਗੁਜਰਾਤ ਜਿੱਤ ਮਗਰੋਂ ਭਾਜਪਾ ਹਾਈਕਮਾਂਡ ਦੀਆਂ ਨਜ਼ਰਾਂ ਪੰਜਾਬ 'ਤੇ, ਅਗਲੇ 6 ਮਹੀਨੇ ਅਹਿਮ

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News