ਦੇਸ਼ ’ਚ ਤੇਜ਼ੀ ਨਾਲ ਮਜ਼ਬੂਤ ਹੋ ਕੇ ਉੱਭਰ ਰਹੀ ‘ਆਪ’: ਤਲਬੀਰ ਗਿੱਲ

Wednesday, Nov 27, 2024 - 03:58 PM (IST)

ਦੇਸ਼ ’ਚ ਤੇਜ਼ੀ ਨਾਲ ਮਜ਼ਬੂਤ ਹੋ ਕੇ ਉੱਭਰ ਰਹੀ ‘ਆਪ’: ਤਲਬੀਰ ਗਿੱਲ

ਅੰਮ੍ਰਿਤਸਰ (ਛੀਨਾ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦਾ ਦੂਜੇ ਦਿਨ ‘ਆਪ’ ਦੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਵੇਰਕਾ-ਮਜੀਠਾ ਬਾਈਪਾਸ ’ਤੇ ਹਜ਼ਾਰਾਂ ਦੀ ਗਿਣਤੀ ’ਚ ਵਰਕਰਾਂ ਦਾ ਵਿਸ਼ਾਲ ਇਕੱਠ ਕਰਕੇ ਪੂਰੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਖਾਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਫੁੱਲਾਂ ਦਾ ਵੱਡਾ ਸਿਹਰਾ ‘ਆਪ’ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪਹਿਨਾ ਕੇ ਪਾਰਟੀ ’ਚ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਆਖਿਆ ਕਿ ਪਟਿਆਲਾ ਤੋਂ ਆਰੰਭ ਹੋਈ ‘ਆਪ’ ਦੀ ‘ਸ਼ੁਕਰਾਨਾ ਯਾਤਰਾ’ ਦਾ ਰਸਤੇ ’ਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ’ਚ ਸ਼ਾਨਦਾਰ ਸਵਾਗਤ ਨੇ ਵਿਰੋਧੀਆਂ ਨੂੰ ਚਾਨਣ ਕਰਵਾ ਦਿਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ। 

ਗਿੱਲ ਨੇ ਕਿਹਾ ਕਿ ਦੇਸ਼ ਵਾਸੀਆਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਕਰਨ ਵਾਲੀ ਆਮ ਆਦਮੀ ਪਾਰਟੀ ਲੋਕਾਂ ਦੇ ਪਿਆਰ ਤੇ ਵਡਮੁੱਲੇ ਸਹਿਯੋਗ ਸਦਕਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਦੇਸ਼ ’ਚ ਦਿਨੋ-ਦਿਨ ਤੇਜ਼ੀ ਨਾਲ ਮਜ਼ਬੂਤ ਹੋ ਕੇ ਉਭਰ ਰਹੀ ਹੈ। ਇਸ ਸਮੇਂ ਗੁਰਸ਼ਰਨ ਸਿੰਘ ਛੀਨਾ, ਦਿਲਬਾਗ ਸਿੰਘ ਵਡਾਲੀ, ਮਨਪ੍ਰੀਤ ਸਿੰਘ ਮਾਹਲ, ਤਰਸੇਮ ਸਿੰਘ ਸਿਆਲਕਾ, ਕ੍ਰਿਸ਼ਨ ਗੋਪਾਲ ਚਾਚੂ, ਮਲਕੀਤ ਸਿੰਘ ਹੁੰਦਲ, ਦਲਜੀਤ ਸਿੰਘ ਫੋਜੀ, ਪੁਸ਼ਪਿੰਦਰ ਸਿੰਘ ਪਾਰਸ, ਮਨਪ੍ਰੀਤ ਸਿੰਘ ਬੋਨੀ, ਗੁਰਪ੍ਰੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ ਕੰਗ, ਬਲਵਿੰਦਰ ਸਿੰਘ ਮਾਹਲ, ਚੰਨਦੀਪ ਸਿੰਘ ਚੰਨ, ਅਵਤਾਰ ਸਿੰਘ ਠੇਕੇਦਾਰ, ਬਲਦੇਵ ਸਿੰਘ ਸਰਪੰਚ, ਹਰਪ੍ਰੀਤ ਸਿੰਘ ਮਨੀ, ਸਤਨਾਮ ਸਿੰਘ ਟੀਟਾ, ਸਵਰਨਜੀਤ ਸਿੰਘ ਤੇ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਹਾਜ਼ਰ ਸਨ। 


author

Gurminder Singh

Content Editor

Related News