17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ’ਚ ਘੋਖ ਕਮੇਟੀ ਨੇ ਵਿਚਾਰੀ ਰਿਪੋਰਟ

Monday, Sep 07, 2026 - 04:20 PM (IST)

17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ’ਚ ਘੋਖ ਕਮੇਟੀ ਨੇ ਵਿਚਾਰੀ ਰਿਪੋਰਟ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗਠਿਤ ਕੀਤੀ ਗਈ ਘੋਖ ਕਮੇਟੀ ਅੱਗੇ ਭਾਈ ਬੀਬਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਤੀ ਨਗਰ, ਨਵੀਂ ਦਿੱਲੀ ਦੇ 17 ਗੁਰਸਿੱਖ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਸੁਣਵਾਈ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬਿੱਟੂ ਅਤੇ ਮੌਜੂਦਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੰਨਿਦਰ ਸਿੰਘ ਬੌਬੀ ਨੂੰ ਵੀ ਆਪਣੇ ਪੰਜ-ਪੰਜ ਮੈਂਬਰਾਂ ਸਮੇਤ ਪੇਸ਼ ਹੋਣ ਲਈ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਮੌਜੂਦਾ ਪ੍ਰਧਾਨ ਨੇ ਆਪਣੀ ਪਤਨੀ ਦੀ ਖਰਾਬ ਤਬੀਅਤ ਦਾ ਹਵਾਲਾ ਦਿੰਦਿਆਂ ਅੱਜ ਪੇਸ਼ ਹੋਣ ਤੋਂ ਅਸਮਰੱਥਤਾ ਜ਼ਾਹਰ ਕੀਤੀ।

ਇਹ ਵੀ ਪੜ੍ਹੋ-ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ

ਘੋਖ ਕਮੇਟੀ ਦੇ ਸਾਹਮਣੇ ਸਕੂਲ ਦੇ ਸਾਬਕਾ ਮੈਨੇਜਰ ਡਾ. ਪਰਮਿੰਦਰ ਪਾਲ ਸਿੰਘ ਨੇ 17 ਮੁਲਾਜ਼ਮਾਂ ਦੀ ਭਰਤੀ ਨਾਲ ਸਬੰਧਤ ਪੂਰੀ ਪ੍ਰਕਿਰਿਆ ਅਤੇ ਦਸਤਾਵੇਜ਼ੀ ਵੇਰਵੇ ਰੱਖੇ। ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸਾਰੇ 17 ਮੁਲਾਜ਼ਮਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ 1 ਜੁਲਾਈ 2025 ਤੋਂ ਸਕੂਲ ਵਿੱਚ ਨਿਯੁਕਤ ਕੀਤਾ ਗਿਆ ਸੀ। ਡਾ. ਪਰਮਿੰਦਰ ਪਾਲ ਸਿੰਘ ਅਨੁਸਾਰ ਭਰਤੀ ਦੀ ਇਹ ਪ੍ਰਕਿਰਿਆ ਸਕੂਲ ਨੂੰ ਪ੍ਰਾਪਤ ਘੱਟਗਿਣਤੀ ਦਰਜੇ, ਅਦਾਲਤੀ ਆਦੇਸ਼ਾਂ ਅਤੇ ਦਿੱਲੀ ਸਕੂਲ ਸਿੱਖਿਆ ਐਕਟ-1973 ਦੇ ਤਹਿਤ ਪੂਰੀ ਕੀਤੀ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ 1 ਸਤੰਬਰ 2025 ਨੂੰ ਨਵੀਂ ਪ੍ਰਬੰਧਕ ਕਮੇਟੀ ਦੇ ਆਉਣ ਤੋਂ ਬਾਅਦ ਇਨ੍ਹਾਂ 17 ਮੁਲਾਜ਼ਮਾਂ ਦੀ ਹਾਜ਼ਰੀ ਰਜਿਸਟਰ ’ਤੇ ਹਾਜ਼ਰੀ ਲਗਵਾਉਣੀ ਬੰਦ ਕਰ ਦਿੱਤੀ ਗਈ। ਇਸ ਤੋਂ ਬਾਅਦ 12 ਸਤੰਬਰ 2025 ਨੂੰ ਬਿਨਾਂ ਕਾਰਨ ਦੱਸੇ ਸਾਰੇ 17 ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰਨ ਸਬੰਧੀ ਈਮੇਲਾਂ ਭੇਜ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਇਸ ਕਾਰਵਾਈ ਤੋਂ ਬਾਅਦ ਸਾਰੇ ਪ੍ਰਭਾਵਿਤ ਮੁਲਾਜ਼ਮਾਂ ਵੱਲੋਂ ਮਾਮਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਲਿਜਾਇਆ ਗਿਆ। ਇਸ ਦੇ ਨਾਲ ਹੀ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵੀ ਪਹੁੰਚ ਕੀਤੀ ਗਈ। ਜਥੇਦਾਰ ਗੜਗੱਜ ਵੱਲੋਂ ਮਾਮਲੇ ਦੀ ਪੜਤਾਲ ਲਈ ਦਿੱਲੀ ਸਿੱਖ ਮਿਸ਼ਨ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ। ਦਿੱਲੀ ਸਿੱਖ ਮਿਸ਼ਨ ਵੱਲੋਂ ਕੀਤੀ ਗਈ ਪੜਤਾਲ ਉਪਰੰਤ ਤਿਆਰ ਕੀਤੀ ਰਿਪੋਰਟ ’ਤੇ ਘੋਖ ਕਮੇਟੀ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਹੁਣ ਘੋਖ ਕਮੇਟੀ ਵੱਲੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਅਤੇ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News