ਅੰਮ੍ਰਿਤਸਰ ''ਚ ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ''ਤੇ ਚੜ੍ਹ ਕੀਤਾ ਪ੍ਰਦਰਸ਼ਨ

11/10/2022 3:08:42 PM

ਤਰਸਿੱਕਾ/ਮੱਤੇਵਾਲ (ਵਿਨੋਦ/ਕੁਲਵਿੰਦਰ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ (ਐਚ.ਓ.ਡੀ.) ਅਤੇ ਕੈਬਨਿਟ ਮੰਤਰੀ ਵਲੋਂ ਇੰਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਦੀ ਤਨਖਾਹ ਅਤੇ ਫੰਡ ਰੋਕਣ, ਕਿਰਤ ਕਾਨੂੰਨ ਅਧੀਨ ਘੱਟੋ-ਘੱਟ ਉਜਰਤਾਂ ’ਚ ਹੋਏ ਵਾਧੇ ਨੂੰ ਲਾਗੂ ਨਾ ਕਰਨ ਅਤੇ 2 ਸਾਲਾਂ ਦਾ ਏਰੀਅਰ ਨਾ ਦੇ ਕੇ ਦੁਸ਼ਮਣਾਂ ਵਰਗੇ ਕੀਤੇ ਜਾ ਰਹੇ ਵਰਤੀਲੇ ਦੇ ਵਿਰੁੱਧ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਠੇਕਾ ਮੁਲਾਜਮਾ ਨੇ ਟੈਕੀ ਭੋਏ ਵਾਲੀ ਜੀ.ਟੀ.ਰੋਡ ਮਹਿਤਾ ਪਾਣੀ ਵਾਲੀ ਟੈਂਕੀ ’ਤੇ ਚੱੜ ਕੇ ਧਰਨਾ ਲਾਇਆ ਗਿਆ। ਇਸ ਪ੍ਰਦਰਸ਼ਨ ਦੌਰਾਨ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮ ਜਿੱਥੇ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ , ਉਥੇ ਇਸਦੇ ਨਾਲ ਹੀ ਵੱਡੀ ਗਿਣਤੀ ਵਿਚ ਟੈਂਕੀ ਦੇ ਹੇਠਾ ਵੀ ਮੁਲਾਜ਼ਮ ਬੈਠੇ ਸਨ। 

ਇਹ ਵੀ ਪੜ੍ਹੋ- ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਸਣੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ

ਇਸ ਮੌਕੇ ਸੂਬਾ ਆਗੂ ਪ੍ਰਦੁਮਨ ਸਿੰਘ ਜ਼ਿਲ੍ਹਾ ਪ੍ਰੈਸ ਸਕੱਤਰ ਸੰਦੀਪ ਸਿੰਘ ਕੱਥੂਨੰਗਲ ਅਤੇ ਬ੍ਰਾਂਚ ਪ੍ਰਧਾਨ ਮੁਖਤਾਰ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਸਾਲਾ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਵਲੋਂ ਆਪਣਾ ਪੱਕਾ ਰੁਜ਼ਗਾਰ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਕਾਮਿਆਂ ਦੀਆਂ ‘ਮੰਗਾਂ ਦਾ ਹੱਲ ਕਰਨ ਦੀ ਬਜਾਏ ਵਰਕਰ ਵਿਰੋਧੀ ਬਿਆਨ ਦਿੱਤੇ ਜਾ ਰਹੇ ਹਨ। ਕਿ ਇਹ ਸਾਡੇ ਮੁਲਾਜ਼ਮ ਨਹੀਂ ਹਨ ਅਤੇ ਠੇਕੇਦਾਰ ਹਨ, ਜਿਸਦੇ ਕਾਰਨ ਹੀ ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜ਼ਮਾਂ ਵਲੋਂ ਕੀਤੇ ਕੰਮਾਂ ਦਾ ਮੇਹਨਤਾਨਾ ਅਤੇ ਤਨਖਾਹਾਂ ਕਈ-ਕਈ ਮਹੀਨਿਆਂ ਤੋਂ ਰੋਕ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਭਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕੀਤਾ ਵੱਡਾ ਖ਼ੁਲਾਸਾ

ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੀ ਚੰਨੀ ਸਰਕਾਰ ਵੇਲੇ ਕਿਰਤ ਕਾਨੂੰਨ ਤਹਿਤ 2 ਸਾਲਾਂ ਦਾ ਬਣਦਾ ਏਰੀਅਰ ਨਹੀਂ ਦਿੱਤਾ ਜਾ ਰਿਹਾ ਹੈ, ਨਾ ਹੀ ਹਾਲ ਹੀ ਵਿਚ ਪੰਜਾਬ ਸਰਕਾਰ ਦੇ ਕਿਰਤ ਕਾਨੂੰਨ ਤਹਿਤ ਕਿਰਤੀ ਕਾਮਿਆਂ ਦੀਆਂ ਉਜਰਤਾਂ ਵਿਚ 715 ਰੁਪਏ ਦਾ ਵਾਧਾ ਕੀਤਾ ਗਿਆ ਹੈ, ਉਹ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧੀਨ ਪੇਂਡੂ ਜਲ ਘਰਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਲਈ ਨਹਿਰੀ ਪਾਣੀ ਸਪਲਾਈ ਲਈ ਬਲਾਕ ਪੱਧਰੀ ਵੱਡੇ-ਵੱਡੇ ਮੈਗਾ ਪ੍ਰੋਜੈਕਟ ਨਿੱਜੀ ਕੰਪਨੀਆਂ ਨੂੰ ਲਗਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਣ ਵਾਲੇ ਪਾਣੀ ਦੀ ਸਹੂਲਤ ਦੇਣ ਵਾਲੇ ਵਿਭਾਗ ਦਾ ਮੁਕੰਮਲ ਪ੍ਰਬੰਧ ਨਿੱਜੀ ਹੱਥਾਂ 'ਚ ਦੇ ਦਿੱਤੇ ਜਾਣ ਕਾਰਨ ਪਿੰਡ ਦੇ ਲੋਕਾਂ ਨੂੰ ਮਹਿੰਗੇ ਮੁੱਲ 'ਤੇ ਪਾਣੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗ ’ਚ ਪਿਛਲੇ 10-15 ਸਾਲਾਂ ਤੋਂ ਕੰਮ ਕਰਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਦੇ ਕੱਚੇ ਰੁਜ਼ਗਾਰ ਨੂੰ ਖੋਹਣ ਦੀਆਂ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 
 


Anuradha

Content Editor

Related News