ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ

Monday, Nov 11, 2024 - 05:11 PM (IST)

ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਧਿਰ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਸਠਿਆਲਾ ਦੀ ਕੁੱਟਮਾਰ ਕੀਤੀ ਗਈ, ਜਿਸਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਾ ਗਿਆ ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਭੇਜ ਦਿਤਾ ਗਿਆ, ਜਿਥੇ ਉਹ ਜ਼ਖਮਾਂ ਦੀ ਤਾਬ ਨਾਲ ਝੱਲਦਾ ਹੋਇਆ ਦਮ ਤੋੜ ਗਿਆ।

ਇਸ ਸਬੰਧ ਵਿਚ ਮ੍ਰਿਤਕ ਦੇ ਚਾਚਾ ਜਸਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਥਾਣਾ ਬਿਆਸ ਨੂੰ ਦਿੱਤੀ ਗਈ, ਜਿੱਥੇ ਪੁਲਸ ਵੱਲੋਂ ਪੰਜ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿਤਾ ਹੈ।


author

Gurminder Singh

Content Editor

Related News