ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਤੇ ਪਿੰਡ ਵਾਸੀਆਂ ’ਚ ਤਿੱਖੀ ਝਡ਼ਪ

ਨੇਡ਼ਲੇ ਪਿੰਡ ਥਰੀਏਵਾਲ ਵਿਖੇ ਉਸ ਵੇਲੇ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਅਤੇ ਪਿੰਡ ਵਾਸੀਆਂ ਦਰਮਿਆਨ ਤਿੱਖੀ ਝਡ਼ਪ ਹੋ ਗਈ, ਜਦੋਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਨਾਜਾਇਜ਼ ਸ਼ਰਾਬ ਵਿਕਣ ਦੀ ਸੂਚਨਾ ਮਿਲਣ ਉਪਰੰਤ ਪਿੰਡ ਥਰੀਏਵਾਲ ਵਿਖੇ ਛਾਪੇਮਾਰੀ ਕਰਨ ਲਈ ਪਹੁੰਚ ਗਏ।...

ਬਟਾਲਾ, (ਬੇਰੀ)–  ਨੇਡ਼ਲੇ ਪਿੰਡ ਥਰੀਏਵਾਲ ਵਿਖੇ ਉਸ ਵੇਲੇ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਅਤੇ ਪਿੰਡ ਵਾਸੀਆਂ ਦਰਮਿਆਨ ਤਿੱਖੀ ਝਡ਼ਪ ਹੋ ਗਈ, ਜਦੋਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਨਾਜਾਇਜ਼ ਸ਼ਰਾਬ ਵਿਕਣ ਦੀ ਸੂਚਨਾ ਮਿਲਣ ਉਪਰੰਤ ਪਿੰਡ ਥਰੀਏਵਾਲ ਵਿਖੇ ਛਾਪੇਮਾਰੀ ਕਰਨ ਲਈ ਪਹੁੰਚ ਗਏ।
 ®ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਨਾਮ ਸਿੰਘ ਪੁੱਤਰ ਸੋਹਣ ਸਿੰਘ, ਰੇਸ਼ਮ ਸਿੰਘ ਪੁੱਤਰ ਗੁਰਨਾਮ ਸਿੰਘ, ਤਰਸੇਮ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਕਰਮ ਸਿੰਘ ਪੁੱਤਰ ਨਿਰਮਲ ਸਿੰਘ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਸਾਂਝੇ ਤੌਰ ’ਤੇ ਦੱਸਿਆ ਕਿ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਨੇ ਅੱਜ ਸਾਡੇ ਪਿੰਡ ਥਰੀਏਵਾਲ ਵਿਖੇ ਪਹੁੰਚ ਕੇ ਸ਼ੱਕ ਦੇ ਆਧਾਰ ’ਤੇ ਕਈ ਘਰਾਂ ਦੀ ਤਲਾਸ਼ੀ ਲਈ ਪਰ ਉਥੇ ਕੋਈ ਵੀ ਨਾਜਾਇਜ਼ ਸ਼ਰਾਬ ਬਰਾਮਦ ਨਹੀਂ ਹੋਈ ਅਤੇ ਉਲਟਾ ਕਰਿੰਦਿਆਂ ਵਲੋਂ ਸਾਨੂੰ ਅਤੇ ਸਾਡੇ ਇਕ ਬਜ਼ੁਰਗ ਵਿਅਕਤੀ ਨੂੰ ਵੀ ਮਾਰਿਆ-ਕੁੱਟਿਆ ਗਿਆ ਤੇ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਉਕਤ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਪ੍ਰਸ਼ਾਸਨ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ’ਤੇ ਰੋਕ ਲਗਾਵੇ, ਤਾਂ ਜੋ ਅੱਗੇ ਤੋਂ ਉਹ ਕਿਸੇ ਵੀ ਵਿਅਕਤੀ ਦੇ ਘਰ ’ਚ ਦਾਖਲ ਹੋ ਕੇ ਉਨ੍ਹਾਂ ਨਾਲ ਧੱਕੇਸ਼ਾਹੀ ਨਾ ਕਰ ਸਕਣ। 
 ®ਓਧਰ, ਦੂਜੇ ਪਾਸੇ ਜਦੋਂ ਠੇਕਿਆਂ ਦੀ ਰੇਡ ਪਾਰਟੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਗੋਪੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਦੇ ਕੁਝ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਹੇ ਹਨ, ਜਿਸਦੇ ਚਲਦਿਆਂ ਅਸੀਂ ਪਿੰਡ ਵਿਚ ਛਾਪਾ ਮਾਰਿਆ ਤਾਂ ਪਿੰਡ ਵਾਸੀਆਂ ਨੇ ਸਾਡਾ ਵਿਰੋਧ ਕਰਦਿਆਂ ਜਿਥੇ ਸਾਡੇ ਦੋ ਵਿਅਕਤੀਆਂ ਜਸਕਰਨ ਸਿੰਘ ਤੇ ਸੁਖਬੀਰ ਸਿੰਘ ਨੂੰ ਜ਼ਖਮੀ ਕਰ ਦਿੱਤਾ, ਉਥੇ ਨਾਲ ਹੀ ਸਾਡੀਆਂ ਗੱਡੀਆਂ ਦੇ ਸ਼ੀਸ਼ੇ ਵੀ ਇੱਟਾਂ-ਪੱਥਰ ਮਾਰ ਕੇ ਤੋਡ਼ ਦਿੱਤੇ ਹਨ।  ਉਨ੍ਹਾਂ ਕਿਹਾ ਕਿ ਇਹ ਪਥਰਾਅ ਉਨ੍ਹਾਂ ਦੇ ਵਾਪਸ ਆਉਣ ਮੌਕੇ ਪਿੱਛੋਂ ਦੀ ਪਿੰਡ ਵਾਸੀਆਂ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਵੀ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। 

  • clash
  • liquor baron workers
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ