ਬੀਬੀ ਜਗੀਰ ਕੌਰ ਦੇ ਚੈਲੰਜ ਦਾ ਖਹਿਰਾ ਨੇ ਦਿੱਤਾ ਜਵਾਬ (ਵੀਡੀਓ)

ਨਵੀਂ ਪਾਰਟੀ ਦਾ ਗਠਨ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ।

ਅੰਮ੍ਰਿਤਸਰ (ਸੁਮਿਤ ਖੰਨਾ) : ਨਵੀਂ ਪਾਰਟੀ ਦਾ ਗਠਨ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਖਪਾਲ ਖਹਿਰਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਲਾਲਚੀ ਲੋਕਾਂ ਅਤੇ ਸਿਆਸੀ ਪਾਰਟੀਆਂ ਕਾਰਨ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਅਤੇ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਹੀ ਉਨ੍ਹਾਂ ਨੇ ਪੰਜਾਬੀ ਏਕਤਾ ਪਾਰਟੀ ਦਾ ਗਠਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਬੀਬੀ ਜਗੀਰ ਕੌਰ ਦੇ ਚੈਲੰਜ ਸਬੰਧੀ ਕਿਹਾ ਕਿ ਉਹ ਬੀਬੀ ਦੀ ਚਣੌਤੀ ਦਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦੇ ਕਿਉਂਕਿ ਇਹ ਤਾਂ ਗੋਢੀ ਹੱਥ ਲਾਉਣ ਵਾਲੇ ਲੀਡਰ ਹਨ ਇਨ੍ਹਾਂ ਦੀ ਕਾਹਦੀ ਚਾਣੌਤੀ। 

ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੇ ਸੁਖਪਾਲ ਖਹਿਰਾ ਨੂੰ ਚੈਲੰਜ ਕੀਤਾ ਸੀ ਕਿ ਜੇਕਰ ਖਹਿਰਾ 'ਚ ਹਿੰਮਤ ਹੈ ਤਾਂ ਉਹ ਭਲੱਥ ਤੋਂ ਚੋਣ ਲੜ ਕੇ ਦਿਖਾਏ, ਜਿਸ ਦਾ ਜਵਾਬ ਖਹਿਰਾ ਨੇ ਦਿੱਤਾ ਹੈ।

  • Bibi Jagir Kaur
  • Khaira
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ