ਰਬੜ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ ''''ਚ ਇਕ ਰਬੜ ਦੇ ਗੋਦਾਮ ਨੂੰ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਹ ਅੱਗ ਇਨੀਂ ਭਿਆਨਕ ਸੀ..

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ 'ਚ ਇਕ ਰਬੜ ਦੇ ਗੋਦਾਮ ਨੂੰ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਹ ਅੱਗ ਇਨੀਂ ਭਿਆਨਕ ਸੀ ਕਿ ਇਸ ਲਪਟਾਂ ਆਸਮਾਨ ਨੂੰ ਛੂਹ ਰਹੀਆਂ ਸਨ ਤੇ ਸਾਰੇ ਪਾਸੇ ਧੂੰਆਂ ਹੀ ਧੂੰਆਂ ਫੈਲ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ। ਰੱਬੜ ਕਾਰਨ ਤੇਜ਼ੀ ਨਾਲ ਫੈਲੀ ਇਸ ਅੱਗ ਨੇ ਨਾਲ ਲੱਗਦੀਆਂ ਕੁਝ ਹੋਰ ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਕਰੀਬ 20 ਗੱਡੀਆਂ ਨੇ 9 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। 

ਗਣੀਮਤ ਇਹ ਰਹੀ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਇਸ ਅੱਗ ਨਾਲ ਕਾਫੀ ਜ਼ਿਆਦਾ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

  • rubber warehouse
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ