ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਾਰ ਚਾਲਕ ’ਤੇ ਹਮਲਾ, ਜ਼ਖਮੀ

ਬੀਤੀ ਦੇਰ ਰਾਤ ਅੱਡਾ ਉਮਰਪੁਰਾ ਚੌਕ ਵਿਖੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਕਾਰ ਸਵਾਰ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਦਿਆਂ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਗਿਆ।....

 ਬਟਾਲਾ, (ਬੇਰੀ, ਸਾਹਿਲ)- ਬੀਤੀ ਦੇਰ ਰਾਤ ਅੱਡਾ ਉਮਰਪੁਰਾ ਚੌਕ ਵਿਖੇ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਕਾਰ ਸਵਾਰ ਨੌਜਵਾਨ ’ਤੇ ਜਾਨਲੇਵਾ ਹਮਲਾ ਕਰਦਿਆਂ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਗਿਆ। 
 ®ਇਸ ਸਬੰਧੀ ਗੰਭੀਰ ਜ਼ਖਮੀ ਹੋਏ ਨੌਜਵਾਨ ਰਜਿੰਦਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਮਿਸ਼ਰਪੁਰਾ ਦੇ ਚਚੇਰੇ ਭਰਾ ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਸਦਾ ਚਚੇਰਾ ਭਰਾ ਰਜਿੰਦਰ ਸਿੰਘ ਆਪਣੀ ਜ਼ੈੱਨ ਕਾਰ ਨੰ. ਸੀ ਐੱਚ-03ਆਰ-3197 ’ਤੇ ਬਟਾਲਾ ਤੋਂ ਆਪਣੇ ਪਿੰਡ ਮਿਸ਼ਰਪੁਰਾ ਨੂੰ ਜਾ ਰਿਹਾ ਸੀ। ਜਦੋਂ ਇਹ ਅੱਡਾ ਉਮਰਪੁਰਾ ਚੌਕ ਕੋਲ ਬਣੇ ਮਾਤਾ ਸੁਲੱਖਣੀ ਯਾਦਗਾਰੀ ਗੇਟ ਕੋਲ ਪਹੁੰਚਿਆ ਤਾਂ ਇਸੇ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਨੌਜਵਾਨਾਂ ਨੇ ਰਜਿੰਦਰ ਸਿੰਘ ’ਤੇ ਜਾਨਲੇਵਾ ਹਮਲਾ ਕਰਦਿਆਂ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਅਸੀਂ ਰਜਿੰਦਰ ਨੂੰ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ। 
ਨਵਪ੍ਰੀਤ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਨੇ ਗੱਡੀ ਦੇ ਵੀ ਸ਼ੀਸ਼ੇ ਭੰਨੇ ਹਨ, ਜਿਸ ਨਾਲ ਗੱਡੀ ਕਾਫੀ ਨੁਕਸਾਨੀ ਗਈ ਹੈ। ਇਸ ਮੌਕੇ ਅਵਨੀਤ ਸਿੰਘ ਤੇ ਓਂਕਾਰ ਸਿੰਘ ਵੀ ਮੌਜੂਦ ਸਨ। ਉਕਤ ਮਾਮਲੇ ਸਬੰਧੀ ਹੋਰ ਜਾਣਕਾਰੀ ਲੈਣ ਲਈ ਜਦੋਂ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ. ਐੱਸ. ਆਈ. ਅਸ਼ੋਕ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਨੌਜਵਾਨ ਰਜਿੰਦਰ ਸਿੰਘ ਦੇ ਗੰਭੀਰ ਜ਼ਖਮੀ ਹੋਣ ਕਾਰਨ ਉਸਦੇ ਬਿਆਨ ਕਲਮਬੱਧ ਨਹੀਂ ਹੋ ਸਕੇ, ਜਦਕਿ ਪੁਲਸ ਵਲੋਂ ਕਾਰਵਾਈ ਜਾਰੀ ਹੈ। ਏ. ਅੈੱਸ. ਆਈ. ਅਸ਼ੋਕ ਕੁਮਾਰ ਨੇ ਕਿਹਾ ਕਿ ਜੋ ਵੀ ਇਸ ਮਾਮਲੇ ’ਚ ਦੋਸ਼ੀ ਪਾਇਆ ਜਾਵੇਗਾ, ਉਸ  ਬਖਸ਼ਿਆ ਨਹੀਂ ਜਾਵੇਗਾ। ਚੌਕੀ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਗੰਭੀਰ ਜ਼ਖਮੀ ਰਜਿੰਦਰ ਸਿੰਘ ਦੇ ਪਿਤਾ ਕੁੰਨਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

  • attack
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ