5 ਲੱਖ 30 ਹਜ਼ਾਰ ਰੁਪਏ ਲੈ ਕੇ ਭੱਜੇ ਪੈਟਰੋਲ ਪੰਪ ਦੇ ਕਰਿੰਦੇ ਨੂੰ 24 ਘੰਟਿਆਂ ’ਚ ਹੀ ਕੀਤਾ ਗ੍ਰਿਫਤਾਰ

ਪੈਟਰੋਲ ਪੰਪ ਤੋਂ 5 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ ਲੈ ਕੇ ਭੱਜੇ ਕਰਿੰਦੇ ਨੂੰ ਪੁਲਸ ਨੇ 24 ਘੰਟਿਆਂ ’ਚ ਗ੍ਰਿਫਤਾਰ...

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਪੈਟਰੋਲ ਪੰਪ ਤੋਂ 5 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ ਲੈ ਕੇ ਭੱਜੇ ਕਰਿੰਦੇ ਨੂੰ ਪੁਲਸ ਨੇ 24 ਘੰਟਿਆਂ ’ਚ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪ੍ਰੈੱਸ ਕਾਨਫਰੰਸ ’ਚ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਬੀਤੇ ਦਿਨੀਂ ਬਸੰਤ ਕੁਮਾਰ ਪੁੱਤਰ ਕਾਂਸ਼ੀ ਰਾਮ ਨੇ ਬਿਆਨ ਦਰਜ ਕਰਵਾਏ ਸਨ ਕਿ ਆਈ. ਟੀ. ਆਈ. ਚੌਕ ਨਜ਼ਦੀਕ ਸਾਡੇ ਪੈਟਰੋਲ ਪੰਪ ਤੋਂ ਸਾਡਾ ਕਰਿੰਦਾ ਰਮਨਦੀਪ ਸਿੰਘ ਵਾਸੀ ਬਰਨਾਲਾ ਦੁਪਹਿਰ 1 ਵਜੇ ਦੇ ਕਰੀਬ ਬੈਂਕ ’ਚ ਪੈਸੇ ਜਮ੍ਹਾ ਕਰਾਉਣ ਲਈ ਵਾਊਚਰ ਭਰ ਕੇ 5 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ ਲੈ ਕੇ ਗਿਆ ਸੀ। ਬੈਂਕ ’ਚ ਪੈਸੇ ਜਮ੍ਹਾ ਕਰਵਾਉੇਣ ਦੀ ਬਜਾਏ ਉਹ ਪੈਸੇ ਲੈ ਕੇ ਭੱਜ ਗਿਆ। ਬਸੰਤ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਰਮਨਦੀਪ ਸਿੰਘ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਅੱਜ ਪੱਤੀ ਰੋਡ ਤੋਂ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 4 ਲੱਖ 80 ਹਜ਼ਾਰ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ। 

  • Petrol pump worker
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ