ਬਡਾਲੀ ਦੇ ਗ੍ਰਹਿ ਵਿਖੇ ਮੀਟਿੰਗ ਭਲਕੇ

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਟਕਸਾਲੀ ਆਗੂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ......

ਚੰਡੀਗੜ੍ਹ (ਪਾਬਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਟਕਸਾਲੀ ਆਗੂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਵਲੋਂ ਪੰਜਾਬ ਅੰਦਰ ਨਵਾਂ ਅਕਾਲੀ ਦਲ ਬਣਾਉਣ ਸਬੰਧੀ ਟਕਸਾਲੀ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਿਛਲੇ ਸਮੇਂ ਦੌਰਾਨ ਬਾਦਲ ਪਰਿਵਾਰ ਵਲੋਂ ਟਕਸਾਲੀ ਆਗੂਆਂ ਦੀ ਹੋਂਦ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਜ਼ਲੀਲ ਕੀਤਾ ਜਾਂਦਾ ਰਿਹਾ ਹੈ, ਜਿਸ ਕਰਕੇ ਬਹੁਤ ਸਾਰੇ ਟਕਸਾਲੀ ਆਗੂ ਬਾਦਲ ਪਰਿਵਾਰ ਦੀਆਂ ਵਧੀਕੀਆਂ ਕਰਕੇ ਨਿਰਾਸ਼ ਹੋ ਕੇ ਆਪਣੇ ਘਰ ਬੈਠ ਗਏ ਸਨ ਤੇ ਇਸ ਦਾ ਖਮਿਆਜ਼ਾ ਬਾਦਲਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਿਆ ਹੈ ਤੇ ਹੁਣ ਨਵੇਂ ਬਣਨ ਜਾ ਰਹੇ ਅਕਾਲੀ ਦਲ ਵਿਚ ਟਕਸਾਲੀ ਆਗੂਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਜਥੇ. ਉਜਾਗਰ ਸਿੰਘ ਬਡਾਲੀ ਨੇ ਕਿਹਾ ਕਿ 10 ਦਸੰਬਰ ਨੂੰ ਦੁਪਹਿਰ 12 ਵਜੇ ਟੀ-ਪੁਆਇਟ ਮਾਜਰਾ ਪਿੰਡ ਸੁਲਤਾਨਪੁਰ ਵਿਖੇ ਇਕ ਮੀਟਿੰਗ ਰੱਖੀ ਗਈ ਹੈ। ਬਡਾਲੀ ਨੇ ਸਿੱਖੀ ਪ੍ਰਤੀ ਸਨੇਹ ਰੱਖਣ ਵਾਲੇ ਲੋਕਾਂ ਨੂੰ ਇਸ ਮੀਟਿੰਗ ਵਿਚ ਪਹੁੰਚਣ ਲਈ ਕਿਹਾ।

  • Meetings
  • Badali
  • house
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ