ਲੁਧਿਆਣਾ ''ਚ ਨੋਟਬੰਦੀ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ

ਕਾਂਗਰਸ ਵਲੋਂ ਨੋਟਬੰਦੀ ਦੇ ਖਿਲਾਫ ਸ਼ੁੱਕਰਵਾਰ ਨੂੰ ਲੁਧਿਆਣਾ ''''ਚ ਵੀ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋਸ਼

ਲੁਧਿਆਣਾ : ਕਾਂਗਰਸ ਵਲੋਂ ਨੋਟਬੰਦੀ ਦੇ ਖਿਲਾਫ ਸ਼ੁੱਕਰਵਾਰ ਨੂੰ ਲੁਧਿਆਣਾ 'ਚ ਵੀ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਸਾਲ 2016 'ਚ ਲਾਗੂ ਕੀਤੀ ਗਈ ਨੋਟਬੰਦੀ ਨੂੰ 2 ਸਾਲ ਬੀਤ ਚੁੱਕੇ ਹਨ। ਇਸ ਦੌਰਾਨ ਜ਼ਿਲਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਨੋਟਬੰਦੀ ਅਤੇ ਫਿਰ ਜੀ. ਐੱਸ.ਟੀ. ਨੇ ਕਾਰੋਬਾਰ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਨੋਟਬੰਦੀ ਦੌਰਾਨ ਆਪਣੇ ਪੈਸਿਆਂ ਨੂੰ ਲੈਣ ਲਈ ਲਾਈਨਾਂ 'ਚ ਖੜ੍ਹੇ ਕਈ ਲੋਕਾਂ ਦੀਆਂ ਜਾਨਾਂ ਵੀ ਚਲੀਆਂ ਗਈਆਂ, ਜਿਸ ਦੀ ਜ਼ਿੰਮੇਵਾਰੀ ਮੋਦੀ ਸਰਕਾਰ ਨੂੰ ਲੈਣੀ ਚਾਹੀਦੀ ਹੈ।

  • Congress
  • Ludhiana
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ