ਬਿਨਾਂ ਦਸਤਾਵੇਜ਼ਾਂ ਵਾਲੇ ਵਾਹਨਾਂ ਦੇ ਕੱਟੇ ਚਲਾਨ

ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਟਰੈਫਿਕ ਪੁਲਸ ਵਲੋਂ ਸ਼ਹਿਰ ਧਾਰੀਵਾਲ ’ਚ ਵੱਖ-ਵੱਖ ਥਾਵਾਂ ’ਤੇ ਨਾਕੇ ਲਾ ਕੇ ਬਿਨਾਂ ਦਸਤਾਵੇਜਾਂ ਤੋਂ ਵਾਹਨਾਂ ਦੇ ਚਲਾਨ ਕੱਟਣ ਤੋਂ ਇਲਾਵਾ ਪਟਾਖੇ ਮਾਰਨ ਵਾਲੇ...

ਧਾਰੀਵਾਲ, (ਖੋਸਲਾ, ਬਲਬੀਰ)- ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਟਰੈਫਿਕ ਪੁਲਸ ਵਲੋਂ ਸ਼ਹਿਰ ਧਾਰੀਵਾਲ ’ਚ ਵੱਖ-ਵੱਖ ਥਾਵਾਂ ’ਤੇ ਨਾਕੇ ਲਾ ਕੇ ਬਿਨਾਂ ਦਸਤਾਵੇਜਾਂ ਤੋਂ ਵਾਹਨਾਂ ਦੇ ਚਲਾਨ ਕੱਟਣ ਤੋਂ ਇਲਾਵਾ ਪਟਾਖੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਦੇ ਸਾਇਲੈਂਸਰ ਉਤਾਰੇ ਗਏ। ਟਰੈਫਿਕ ਪੁਲਸ ਧਾਰੀਵਾਲ ਦੇ ਇੰਚਾਰਾਜ ਅਨਿਲ ਖੋਸਲਾ ਨੇ ਦੱਸਿਆ ਕਿ ਸ਼ਹਿਰ ਧਾਰੀਵਾਲ ਦੀਆਂ ਵੱਖ ਵੱਖ ਥਾਵਾਂ ’ਤੇ ਨਾਕੇ ਲਗਾ ਕੇ ਵਾਹਨਾਂ ਦੇ ਦਸਤਾਵੇਜ ਚੈੱਕ ਕਰਨ ਤੋਂ ਇਲਾਵਾ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ’ਤੇ ਚਲਾਨ ਕੱਟਣ ਦੇ ਨਾਲ ਨਾਲ ਸਾਇਲੈਂਸਰ ਵੀ ਉਤਾਰੇ ਗਏ। 
ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਾ ਹੋ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਅਗਾਂਹ ਤੋਂ ਕੋਈ ਪਟਾਖੇ ਮਾਰਨ ਵਾਲਾ ਬੁਲੇਟ ਮੋਟਰ ਸਾਈਕਲ ਕਾਬੂ ਆਇਆ ਤਾਂ ਸਰਕਾਰੀ ਹੁਕਮਾਂ ਅਨੁਸਾਰ ਉਸਨੂੰ 5 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਮੌਕੇ ਏ.ਐੱਸ. ਆਈ. ਰਛਪਾਲ ਸਿੰਘ ਤੋਂ ਇਲਾਵਾ ਹੋਰ ਮੁਲਾਜ਼ਮ ਹਾਜ਼ਰ ਸਨ।

    ਬਿਨਾਂ ਦਸਤਾਵੇਜ਼ਾਂ,ਕੱਟੇ ਚਲਾਨ,documents,invoices
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ