50 ਗ੍ਰਾਮ ਹੈਰੋਇਨ ਸਣੇ ਪਤੀ-ਪਤਨੀ ਕਾਬੂ

ਹੈਰੋਇਨ ਦੀ ਸਮੱਗਲਿੰਗ ਕਰਨ ਦੇ ਮਾਮਲੇ ’ਚ ਪੁਲਸ ਨੇ ਪਤੀ-ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ...

ਮਲੋਟ, (ਗੋਇਲ)- ਹੈਰੋਇਨ ਦੀ ਸਮੱਗਲਿੰਗ ਕਰਨ ਦੇ ਮਾਮਲੇ ’ਚ ਪੁਲਸ ਨੇ ਪਤੀ-ਪਤਨੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਪਿੰਡ ਗੁਰੂਸਰ ਯੋਧਾ ਵਿਚ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਜਦੋਂ ਇਕ ਜੋਡ਼ੇ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਅਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ ਵਾਸੀ ਪਿੰਡ ਸ਼ਾਮਖੇਡ਼ਾ ਕੋਲੋਂ 30 ਗ੍ਰਾਮ ਹੈਰੋਇਨ ਅਤੇ ਸੁਖਵਿੰਦਰ ਕੌਰ ਪਤਨੀ ਅਜੀਤ ਸਿੰਘ ਵਾਸੀ ਪਿੰਡ ਸ਼ਾਮਖੇਡ਼ਾ ਤੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਪਤੀ-ਪਤਨੀ ਨੂੰ ਕਾਬੂ ਕਰ ਕੇ ਇਨ੍ਹਾਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

    ਹੈਰੋਇਨ, ਕਾਬੂ, Drugs, arrest
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ