ਇਟਲੀ ''ਚ ਸਜੇਗਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਨਗਰ ਕੀਰਤਨ

ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਫ਼ਲਸਫੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ....

ਰੋਮ,(ਕੈਂਥ)—ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਫ਼ਲਸਫੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਇਟਲੀ ਦੀ ਸਮੁੱਚੀ ਸਿੱਖ ਸੰਗਤ ਦੇ ਸਹਿਯੋਗ ਨਾਲ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਹਿਲਾ ਵਿਸ਼ਾਲ ਨਗਰ ਕੀਰਤਨ ਸਜਾਵੇਗੀ। ਸ਼ਹਿਰ ਪੁਨਤੀਨੀਆ ਵਿਖੇ 25 ਨਵੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।


ਇਸ ਵਿੱਚ ਇਟਲੀ ਭਰ ਦੀਆਂ ਸੰਗਤਾਂ ਹਾਜ਼ਰੀ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ।ਪ੍ਰੈੱਸ ਨੂੰ ਇਹ ਜਾਣਕਾਰੀ ਗੁਰਦੁਆਰਾ ਸਾਹਿਬ ਸਿੰਘ ਸਭਾ ਪੁਨਤੀਨੀਆ (ਲਾਤੀਨਾ)ਦੀ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਕਿਹਾ ਕਿ ਗੁਰਪੁਰਬ ਸਮਾਗਮ ਵਿੱਚ ਪੰਥ ਦੇ ਸਿਰਮੌਰ ਢਾਡੀ ਗਿਆਨੀ ਮਨਦੀਪ ਸਿੰਘ ਹੀਰਾਂਵਾਲੀਆ ਦਾ ਢਾਡੀ ਜੱਥਾ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਏਗਾ। ਇਸ ਮੌਕੇ ਪੰਥ ਦੇ ਕਈ ਹੋਰ ਵੀ ਰਾਗੀ, ਢਾਡੀ, ਕੀਰਤਨੀਏ, ਕਥਾ ਵਾਚਕ ਤੇ ਪ੍ਰਚਾਰਕ ਸੰਗਤਾਂ ਦੇ ਦਰਸ਼ਨ ਕਰਨਗੇ।

  • Nagar
  • Italy
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ