ਕੀਵੀ ਫਲ ਕਰਦਾ ਹੈ ਸਰੀਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ

ਕੀਵੀ ਫਲ ਜ਼ਿਆਦਾ ਮਸ਼ਹੂਰ ਤਾਂ ਨਹੀਂ ਹੈ ਪਰ ਇਸ ਨਾਲ ਹੋਣ ਵਾਲੇ ਫਾਇਦੇ ਤੁਹਾਨੂੰ...

ਨਵੀਂ ਦਿੱਲੀ—ਕੀਵੀ ਫਲ ਜ਼ਿਆਦਾ ਮਸ਼ਹੂਰ ਤਾਂ ਨਹੀਂ ਹੈ ਪਰ ਇਸ ਨਾਲ ਹੋਣ ਵਾਲੇ ਫਾਇਦੇ ਤੁਹਾਨੂੰ ਹੈਰਾਨ ਕਰ ਦੇਣਗੇ। ਭੂਰੇ ਰੰਗ ਦੇ ਛਿਲਕੇ ਵਾਲਾ ਕੀਵੀ ਫਲ ਅੰਦਰੋ ਨਰਮ ਅਤੇ ਹਰੇ ਰੰਗ ਦਾ ਹੁੰਦਾ ਹੈ। ਇਸ ਦੇ ਅੰਦਰ ਕਾਲੇ ਰੰਗ ਦੇ ਛੋਟੇ-ਛੋਟੇ ਬੀਜ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਕੀਵੀ ਫਲ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ।
1. ਐਂਟੀਆਕਸੀਡੇਂਟ ਨਾਲ ਭਰਪੂਰ
ਵਿਟਾਮਿਨ ਸੀ ਨਾਲ ਭਰਪੂਰ ਕੀਵੀ ਫਲ 'ਚ ਐਂਟੀਆਕਸੀਡੇਂਟ ਮੋਜੂਦ ਹੁੰਦੇ ਹਨ। ਜੋ ਕਈ ਤਰ੍ਹਾਂ ਦੇ ਇੰਨਫੈਕਸ਼ਨ ਤੋਂ ਦੂਰ ਰੱਖਣ 'ਚ ਮਦਦ ਕਰਦੇ ਹਨ।
2. ਕਬਜ਼ ਤੋਂ ਰਾਹਤ
ਕੀਵੀ 'ਚ ਫਾਇਬਰ ਭਰਪੂਰ ਮਾਤਰਾ 'ਚ ਹੁੰਦੇ ਹਨ। ਕੀਵੀ ਦੀ ਰੋਜ਼ਾਨਾ ਵਰਤੋ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ 'ਚ ਫਾਇਵਰ ਦੀ ਮੋਜੂਦਗੀ ਕਾਰਨ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ।
3. ਸੋਜ ਘੱਟ ਕਰਨ 'ਚ ਮਦਦ ਕਰਦਾ ਹੈ
ਕੀਵੀ 'ਚ ਇਨਫਲੇਮੇਟਰੀ ਗੁਣ ਹੁੰਦਾ ਹੈ। ਇਸ ਲਈ ਜੇ ਕਿਤੇ ਸਰੀਰ ਦੇ ਅੰਦਰਲੇ ਹਿੱਸੇ 'ਚ ਸੱਟ ਕਾਰਨ ਸੋਜ ਹੋਵੇ ਤਾਂ ਕੀਵੀ ਫਲ ਦਾ ਸੇਵਨ ਕਰੋ। ਇਹ ਫਾਇਮੰਦ ਹੋਵੇਗਾ।
4. ਕੋਲੈਸਟਰੌਲ ਲੇਵਲ ਦੇ ਲਈ ਮਦਦਗਾਰ
ਕੀਵੀ ਫਲ ਕੋਲੈਸਟਰੌਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਦੀ ਨਿਯਮਤ ਵਰਤੋ ਨਾਲ ਕੌਲੈਸਟਰੌਲ ਕੰਟਰੋਲ 'ਚ ਰਹਿੰਦਾ ਹੈ। ਦਿਲ ਨਾਲ ਜੁੜੀ ਬੀਮਾਰੀਆਂ 'ਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ।

  • Kiwi
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ