ਰਿਕਸ਼ੇ ਵਾਲੇ ਦਾ ਕਤਲ ਕਰਕੇ ਰਿਕਸ਼ਾ ਵੀ ਲੈ ਗਏ ਕਾਤਲ (ਵੀਡੀਓ)

ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਦੇ ਗੇਟ ਨੰਬਰ-1 ਨੇੜੇ ਬੀਤੀ ਦੇਰ ਰਾਤ ਇਕ ਰਿਕਸ਼ਾ ਚਾਲਕ ਦਾ ਇੱਟ ਮਾਰ ਕੇ .......

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਦੇ ਗੇਟ ਨੰਬਰ-1 ਨੇੜੇ ਬੀਤੀ ਦੇਰ ਰਾਤ ਇਕ ਰਿਕਸ਼ਾ ਚਾਲਕ ਦਾ ਇੱਟ ਮਾਰ ਕੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਕਤਲ ਕਰਨ ਤੋਂ ਬਾਅਦ ਉਕਤ ਦੋਸ਼ੀ ਉਸ ਦਾ ਰਿਕਸ਼ਾ ਲੈ ਕੇ ਫਰਾਰ ਹੋ ਗਏ ਹਨ।

ਘਟਨਾ ਸਥਾਨ 'ਤੇ ਪਹੁੰਚੇ ਐੱਸ.ਐੱਚ.ਓ. ਅਸ਼ੋਕ ਕੁਮਾਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਅੱਡੇ ਕੋਲ ਕਿਸੇ ਅਣਪਛਾਤੇ ਆਦਮੀ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਹੋਈ ਹੈ, ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਉਨ੍ਹਾਂ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

  • Murderer
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ