ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

04/01/2023 2:42:59 AM

ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਿਤਾਰਾ ਬਲਵਾਨ, ਅਫਸਰਾਂ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸਿਰੇ ਚੜ੍ਹ ਸਕਦੀ ਹੈ।

ਬ੍ਰਿਖ : ਸਟ੍ਰਾਂਗ ਸਿਤਾਰੇ ਕਰ ਕੇ ਆਪ ਦੀ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰਨ ’ਚ ਘਬਰਾਹਟ ਮਹਿਸੂਸ ਕਰਨਗੇ।

ਮਿਥੁਨ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਭੱਜਦੌੜ ਸਹੀ ਨਤੀਜਾ ਦੇਵੇਗੀ, ਕੋਈ ਉਲਝਿਆ ਰੁਕਿਆ ਕੰਮ ਵੀ ਸਿਰੇ ਚੜ੍ਹ ਸਕਦਾ ਹੈ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਚੰਗੀ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਸਿੰਘ : ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਕਿਸੇ ਸਮੇਂ ਅਰਥ ਤੰਗੀ ਵਰਗੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਕਿਸੇ ਦੇ ਚੱਕਰ ’ਚ ਫਸਣ ਤੋਂ ਬਚਣਾ ਚਾਹੀਦਾ ਹੈ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ-ਪ੍ਰੋਗਰਾਮ ’ਚ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸੈਰ ਸਫਰ ਦਾ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ।

ਤੁਲਾ : ਕਿਸੇ ਅਫਸਰ ਦੇ ਲਚਕੀਲੇ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਵੱਡੇ ਲੋਕਾਂ ਦੀ ਮਦਦ ਫਰੂਟਫੁੱਲ ਰਹੇਗੀ।

ਬ੍ਰਿਸ਼ਚਕ : ਮਜ਼ਬੂਤ ਮਨੋਬਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਧਾਰਮਿਕ ਕੰਮਾਂ ’ਚ ਰੁਚੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਧਨ : ਪੇਟ ’ਚ ਗੜਬੜੀ ਦਾ ਡਰ ਰਹੇਗਾ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਜ਼ਿੰਦਾਦਿਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਕੁੰਭ : ਵਧਦਾ ਵਿਰੋਧ ਅਤੇ ਕਿਸੇ ਵਿਰੋਧੀ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਦੀਆਂ ਰਹਿਣਗੀਆਂ, ਮਨ ਵੀ ਡਿਸਟਰਬ ਜਿਹਾ ਰਹੇਗਾ।

ਮੀਨ : ਕਿਸੇ ਉਲਝੇ ਅਟਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਜਨਰਲ ਤੌਰ ’ਤੇ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

1 ਅਪ੍ਰੈਲ 2023, ਸ਼ਨੀਵਾਰ

ਚੇਤ ਸੁਦੀ ਤਿੱਥੀ ਇਕਾਦਸ਼ੀ (1-2 ਅਪ੍ਰੈਲ ਮੱਧ ਰਾਤ 4.20 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕਰਕ ’ਚ

ਮੰਗਲ ਮਿਥੁਨ ’ਚ

ਬੁੱਧ ਮੀਨ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ


Anmol Tagra

Content Editor

Related News