ਪੰਜਾਬ ''ਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ, ਅਧਿਕਾਰੀਆਂ ਨੂੰ ਖਾਸ ਨਿਰਦੇਸ਼

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਤੇ ਐੱਫ. ਸੀ. ਆਈ. ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਨੂੰ ਨਿਰਦੇਸ਼ ਦਿੱਤੇ ਹਨ ਕਿ

ਚੰਡੀਗੜ੍ਹ : ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਤੇ ਐੱਫ. ਸੀ. ਆਈ. ਦੇ ਪੰਜਾਬ ਖੇਤਰ ਦੇ ਜਨਰਲ ਮੈਨੇਜਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਜ ਤੋਂ ਸੂਬ 'ਚ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ 'ਤੇ ਉਹ ਨਜ਼ਰ ਰੱਖਣ ਅਤੇ ਝੋਨੇ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਸਰਕਾਰ ਨੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।

ਹਾਲਾਂਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਖਰੀਦ 'ਚ ਨਮੀ ਦੀ ਵਧ ਮਾਤਰਾ ਅੜਿੱਕਾ ਬਣ ਸਕਦੀ ਹੈ।ਇਸ ਲਈ ਕਿਸਾਨਾਂ ਨੂੰ ਪਰੇਸ਼ਾਨੀ ਤੋਂ ਬਚਣ ਲਈ ਝੋਨੇ ਨੂੰ ਸੁਕਾ ਕੇ ਹੀ ਮੰਡੀ ਲਿਜਾਣਾ ਚਾਹੀਦਾ ਹੈ। ਖੁਰਾਕ ਅਤੇ ਸਪਲਾਈ ਵਿਭਾਗ ਨੇ ਵੀ ਕਿਸਾਨਾਂ ਨੂੰ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਝੋਨਾ ਸੁਕਾ ਕੇ ਹੀ ਮੰਡੀਆਂ 'ਚ ਲਿਆਂਦਾ ਜਾਵੇ। ਕੇਂਦਰ ਸਰਕਾਰ 17 ਫੀਸਦੀ ਨਮੀ ਵਾਲਾ ਝੋਨਾ ਹੀ ਖਰੀਦਣ ਦੀ ਪ੍ਰਵਾਨਗੀ ਦਿੰਦੀ ਹੈ ਅਤੇ ਇਸ ਤੋਂ ਵਧ ਨਮੀ ਵਾਲੇ ਝੋਨੇ ਨੂੰ ਸੁਕਾਉਣਾ ਪੈਂਦਾ ਹੈ।ਇਸ ਵਾਰ ਸੂਬੇ 'ਚ ਝੋਨੇ ਦੀ ਬੰਪਰ ਫਸਲ ਹੋਈ ਹੈ ਅਤੇ ਪ੍ਰਬੰਧ ਵੀ ਵਾਧੂ ਕੀਤੇ ਗਏ ਹਨ।

ਪਿਛਲੇ ਸਾਲ 179.5 ਲੱਖ ਟਨ ਝੋਨਾ ਖਰੀਦਿਆ ਗਿਆ ਸੀ ਅਤੇ ਇਸ ਵਾਰ ਆਂਕੜਾ 200 ਲੱਖ ਟਨ 'ਤੇ ਪਹੁੰਚਣ ਦੇ ਆਸਾਰ ਹਨ। ਸਰਕਾਰ ਵੱਲੋਂ 1,835 ਮੰਡੀਆਂ 'ਚ ਖਰੀਦ ਦੇ ਪ੍ਰਬੰਧ ਕੀਤੇ ਗਏ ਹਨ। ਖੁਰਾਕ ਤੇ ਸਪਲਾਈ ਵਿਭਾਗ ਮੁਤਾਬਕ, ਬਾਰਦਾਨੇ ਦੀ ਸਮੱਸਿਆ ਨੂੰ ਇਸ ਵਾਰ ਪਹਿਲਾਂ ਹੀ ਹੱਲ ਕਰ ਲਿਆ ਗਿਆ ਹੈ। ਕੇਂਦਰ ਸਰਕਾਰ ਦੀ ਸਕੀਮ ਅਨੁਸਾਰ 50 ਫੀਸਦੀ ਨਵਾਂ ਬਾਰਦਾਨਾ ਕੇਂਦਰ ਸਰਕਾਰ ਨੇ ਦੇਣਾ ਹੁੰਦਾ ਹੈ ਅਤੇ 50 ਫੀਸਦੀ ਦਾ ਪ੍ਰਬੰਧ ਮਿੱਲਰਾਂ ਨੇ ਕਰਨਾ ਹੁੰਦਾ ਹੈ।

ਝੋਨੇ ਦੀ ਢੋਆ-ਢੁਆਈ ਸਬੰਧੀ ਵੀ ਕੋਈ ਸਮੱਸਿਆ ਆਉਣ ਦੀ ਸੰਭਾਵਨਾ ਨਹੀਂ ਹੈ।ਵਿਭਾਗ ਮੁਤਾਬਕ, ਢੋਆ ਢੁਆਈ ਲਈ ਇਕ ਸਾਲ ਦਾ ਟੈਂਡਰ ਕੀਤਾ ਜਾਂਦਾ ਹੈ ਅਤੇ ਟੈਂਡਰ ਅਗਲੇ ਸਾਲ ਫਰਵਰੀ ਤਕ ਦਾ ਹੈ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੁਲਾਈ 'ਚ ਸਾਉਣੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਧਾਏ ਸਨ। ਸਰਕਾਰ ਨੇ ਝੋਨੇ ਦਾ ਐੱਮ. ਐੱਸ. ਪੀ. 200 ਰੁਪਏ ਵਧਾ ਕੇ 1,750 ਰੁਪਏ ਕੀਤਾ ਹੈ, ਜਦੋਂ ਕਿ ਗ੍ਰੇਡ 'ਏ' ਝੋਨੇ ਦਾ ਐੱਮ. ਐੱਸ. ਪੀ. 1,770 ਰੁਪਏ ਹੈ।

    ਪੰਜਾਬ, ਝੋਨਾ,ਸਰਕਾਰੀ ਖਰੀਦ, Punjab, paddy, government procurement
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ