ਪਿੰਡ ਥਰੀਏਵਾਲ ਦੇ ਵਸਨੀਕਾਂ ਨੇ ਐੱਸ. ਐੱਸ. ਪੀ. ਦਫਤਰ ਮੂਹਰੇ ਕੀਤਾ ਧਰਨਾ ਪ੍ਰਦਰਸ਼ਨ

ਅੱਜ ਪਿੰਡ ਥਰੀਏਵਾਲ ਦੇ ਵਾਸੀਆਂ ਨੇ ਐੱਸ. ਐੱਸ. ਪੀ. ਦਫਤਰ ਮੂਹਰੇ ਰੋਸ-ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਵਿਰੁੱਧ ਧਰਨਾ ਦਿੱਤਾ।.....

 ਬਟਾਲਾ, (ਬੇਰੀ, ਵਿਪਨ)- ਅੱਜ ਪਿੰਡ ਥਰੀਏਵਾਲ ਦੇ ਵਾਸੀਆਂ ਨੇ ਐੱਸ. ਐੱਸ. ਪੀ. ਦਫਤਰ ਮੂਹਰੇ ਰੋਸ-ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਵਿਰੁੱਧ ਧਰਨਾ ਦਿੱਤਾ। 
 ®ਇਸ ਮੌਕੇ ਪਹੁੰਚੇ ਥਰੀਏਵਾਲ ਦੇ ਵਸਨੀਕ ਕਰਮ ਸਿੰਘ ਪੁੱਤਰ ਨਿਰਮਲ ਸਿੰਘ ਨੇ ਰੋਸ ਪ੍ਰਗਟਾਉਂਦਿਆਂ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਦੱਸਿਆ ਕਿ ਬੀਤੇ ਕੱਲ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ  ਨੇ ਸਾਡੇ ਪਿੰਡ ਆ ਕੇ ਸਾਡੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਹੈ, ਕਿਉਂਕਿ ਸ਼ਰਾਬ ਠੇਕੇਦਾਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਿੰਡ ’ਚ ਨਾਜਾਇਜ਼ ਸ਼ਰਾਬ ਦੀ ਵਿਕਰੀ ਹੁੰਦੀ ਹੈ, ਜਿਸਦੇ ਚਲਦਿਆਂ ਪਿੰਡਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਜਦਕਿ ਪਿੰਡ ਦਾ ਕੋਈ ਵੀ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਨਹੀਂ ਕਰਦਾ। ਉਨ੍ਹਾਂ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਕੋਲੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਸਬੰਧਤ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵਿਰੁੱਧ ਪੁਲਸ ਸਖਤ ਕਾਰਵਾਈ ਕਰਦਿਆਂ ਬਣਦਾ ਇਨਸਾਫ ਦਿੱਤਾ ਜਾਵੇ, ਨਹੀਂ ਤਾਂ ਸੰਘਰਸ਼ ਤੇਜ਼ ਕਰਾਂਗੇ। 
®ਇਸ ਬਾਰੇ ਪਤਾ ਚਲਦਿਆਂ ਹੀ ਡੀ. ਐੱਸ. ਪੀ. ਹਰੀਸ਼ਰਨ ਸ਼ਰਮਾ ਨੇ ਉਕਤ ਪਿੰਡ ਦੇ ਮੋਹਤਬਰਾਂ ਨੂੰ ਦਫਤਰ ਵਿਖੇ ਬੁਲਾ ਕੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣਗੇ। ਜਿਸ ਦੇ ਚਲਦਿਆਂ ਉਨ੍ਹਾਂ ਨੇ ਥਾਣਾ ਰੰਗਡ਼ ਨੰਗਲ ਦੇ ਮੁਖੀ ਹਰਜੀਤ ਸਿੰਘ ਦੀ ਡਿਊਟੀ ਲਗਾ ਦਿੱਤੀ ਹੈ ਅਤੇ ਪਿੰਡ ਵਾਸੀਆਂ ਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ। 

  • Residents
  • village
  • Demonstration
  • office front
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ