ਸਿੱਖਿਆ ਮਨੁੱਖ ਦਾ ਅਨਮੋਲ ਗਹਿਣਾ : ਐੱਸ. ਐੱਸ. ਪੀ

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਦੇ 2 ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਦੇ ਪਹਿਲੇ ਦਿਨ ਜੂਨੀਅਰ ਵਿੰਗ ਦੇ ਬੱਚਿਆਂ ਦਾ ਰੰਗਾਰੰਗ ਪ੍ਰੋਗਰਾਮ ....

ਸੰਗਰੂਰ (ਸ਼ਾਮ,ਗਰਗ)- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਦੇ 2 ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਦੇ ਪਹਿਲੇ ਦਿਨ ਜੂਨੀਅਰ ਵਿੰਗ ਦੇ ਬੱਚਿਆਂ ਦਾ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਐੱਸ.ਐੱਸ.ਪੀ. ਬਰਨਾਲਾ ਹਰਜੀਤ ਸਿੰਘ ਆਈ. ਪੀ. ਐੱਸ. ਨੇ ਸ਼ਮ੍ਹਾ ਰੌਸ਼ਨ ਕਰ ਕੇ ਕੀਤਾ ਅਤੇ ਕਿਹਾ ਕਿ ਸਿੱਖਿਆ ਮਨੁੱਖ ਦਾ ਅਨਮੋਲ ਗਹਿਣਾ ਹੈ ਜੋ ਨਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਵੰਡਿਆ ਜਾ ਸਕਦਾ ਹੈ। ਇਸ ਲਈ ਮਨੁੱਖ ਜੀਵਨ ਵਿਚ ਸਿੱਖਿਆ ਗ੍ਰਹਿਣ ਕਰਨਾ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਕੇ ਹਾਜ਼ਰ ਮਾਪਿਆਂ ਅਤੇ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਸਕੂਲ ਦੀ ਪ੍ਰਿੰਸੀਪਲ ਮਿਸ ਮਿਲੀ ਬੌਸ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਸਕੂਲ ਦੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਐੱਸ. ਐੱਸ. ਪੀ. ਹਰਜੀਤ ਸਿੰਘ ਵੱਲੋਂ ਸਨਮਾਨਤ ਕੀਤਾ ਗਿਆ, ਜਿਸ ਦਾ ਸਹਿਯੋਗ ਡੀ. ਐੱਸ. ਪੀ. ਤਪਾ ਤੇਜਿੰਦਰ ਸਿੰਘ ਅਤੇ ਯੂਥ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਮੋਹਿਤ ਸਿੰਗਲਾ ਨੇ ਦਿੱਤਾ। ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਮ ਨਾਥ ਬਹਾਵਲਪੁਰੀਆ, ਅਸ਼ੋਕ ਮਿੱਤਲ, ਜਗਦੀਸ਼ ਰਾਏ ਗੁਪਤਾ, ਕ੍ਰਿਸ਼ਨ ਚੰਦ ਸਿੰਗਲਾ, ਅਸ਼ਵਨੀ ਕੁਮਾਰ, ਭਗਵਾਨ ਦਾਸ, ਮੁਨੀਸ਼ ਕੁਮਾਰ ਤੋਂ ਇਲਾਵਾ ਐੱਸ. ਐੱਚ. ਓ. ਗੁਰਪ੍ਰਤਾਪ ਸਿੰਘ, ਸਿਟੀ ਇੰਚਾਰਜ ਸਰਵਜੀਤ ਸਿੰਘ ਸਕੂਲ ਦੇ ਸਮੂਹ ਸਟਾਫ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।

  • Education Man
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ