ਲੋਕ ਅਦਾਲਤ ’ਚ ਹੋਇਆ 507  ਕੇਸਾਂ ਦਾ ਨਿਪਟਾਰਾ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ਅਦਾਲਤ ਲਾਈ ਗਈ।....

ਰੂਪਨਗਰ, (ਕੈਲਾਸ਼)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ਅਦਾਲਤ ਲਾਈ ਗਈ। 
ਇਸ ਲੋਕ ਅਦਾਲਤ ਵਿਚ ਰੂਪਨਗਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ  ਕੁੱਲ 14 ਬੈਂਚ ਲਾਏ ਗਏ ਜਿਨ੍ਹਾਂ ਵੱਲੋਂ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਕੁੱਲ 507 ਮਾਮਲਿਆਂ  ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 74970309  ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਦਿੰਦਿਅਾਂ ਹਰਸਿਮਰਨਜੀਤ ਸਿੰਘ ਸੀ. ਜੇ. ਐੱਮ. ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰੇ ਭਾਰਤ  ਵਿਚ ਲੋਕ ਅਦਾਲਤ ਲਾਈ ਗਈ ਹੈ ਜਿਸ ਵਿਚ ਹਰ ਪ੍ਰਕਾਰ ਦੇ ਦੀਵਾਨੀ, ਫੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਅਤੇ ਪ੍ਰੀ- ਲਿਟੀਗੇਟਿਵ ਮਾਮਲੇ ਜੋ ਅਜੇ ਅਦਾਲਤ ਵਿਚ ਨਹੀਂ ਆਏ ਹਨ ਉਹ ਵੀ ਨਿਪਟਾਏ ਗਏ ਅਤੇ ਵੱਡੀ ਮਾਤਰਾ ਵਿਚ ਬੈਂਕ ਅਤੇ ਟੈਲੀਫੋਨ ਕੰਪਨੀਅਾਂ ਦੇ ਕੇਸ ਇਸ ਲੋਕ ਅਦਾਲਤ ਵਿਚ ਨਿਪਟਾਏ ਗਏ। 

    ਲੋਕ ਅਦਾਲਤ,ਨਿਪਟਾਰਾ,Lok Adalat
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ