ਸਰੀਰ ਨੂੰ ਇਨ੍ਹਾਂ ਖਤਰਨਾਕ ਬੀਮਾਰੀਆਂ ਤੋਂ ਬਚਾਉਂਦੀ ਹੈ ਸ਼ਕਰਕੰਦੀ

ਸ਼ਕਰਕੰਦੀ ਜਾਂ ਸਵੀਟ ਪਟੈਟੋ ਦਾ ਸੇਵਨ ਸਰਦੀਆਂ ''''ਚ ਬਹੁਤ ਹੀ ਫਾਇਦੇਮੰਦ ਹੁੰਦਾ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਦਾ ਹੈ। ਕੁਝ ਲੋਕ ਇਸ ਨੂੰ ਉਬਾਲ ਕੇ ਤਾਂ ਕੁਝ ਚਾਟ ਬਣਾ ਕੇ ਖਾਣਾ ਪਸੰਦ ਕਰਦੇ ਹਨ। ਇਸ ''''ਚ ਫਾਈਬਰ, ਐਂਟੀ....

ਨਵੀਂ ਦਿੱਲੀ—ਸ਼ਕਰਕੰਦੀ ਦਾ ਸੇਵਨ ਸਰਦੀਆਂ 'ਚ ਬਹੁਤ ਹੀ ਫਾਇਦੇਮੰਦ ਹੈ ਕਿਉਂਕਿ ਇਹ ਸਰੀਰ ਨੂੰ ਗਰਮ ਰੱਖਦੀ ਹੈ। ਕੁਝ ਲੋਕ ਇਸ ਨੂੰ ਉਬਾਲ ਕੇ ਤਾਂ ਕੁਝ ਚਾਟ ਬਣਾ ਕੇ ਖਾਣਾ ਪਸੰਦ ਕਰਦੇ ਹਨ। ਇਸ'ਚ ਫਾਈਬਰ, ਐਂਟੀ-ਆਕਸੀਡੈਂਟ, ਵਿਟਾਮਿਨ ਅਤੇ ਹੋਰ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਗੰਭੀਰ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਅੱਜ ਅਸੀਂ ਤੁਹਾਨੂੰ ਸ਼ਕਰਕੰਦ ਦੇ ਅਜਿਹੇ ਫਾਇਦੇ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣ ਕੇ ਤੁਸੀਂ ਵੀ ਇਸ ਦਾ ਸੇਵਨ ਸ਼ੁਰੂ ਕਰ ਦਿਓਗੇ।

1. ਡਾਇਬਿਟੀਜ਼ 'ਚ ਫਾਇਦੇਮੰਦ 
ਜੇਕਰ ਤੁਹਾਨੂੰ ਡਾਇਬਿਟੀਜ਼ ਹੈ ਤਾਂ ਸ਼ਕਰਕੰਦੀ ਦਾ ਸੇਵਨ ਕਰੋ। ਇਸ 'ਚ ਅਜਿਹੇ ਕਾਰਬੋਹਾਈਡ੍ਰੇਟਸ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਵਧਣ ਨਹੀਂ ਦਿੰਦੇ ਅਤੇ ਉਨ੍ਹਾਂ ਨੂੰ ਕੰਟਰੋਲ 'ਚ ਰੱਖਦੇ ਹਨ।
 

2. ਅਸਥਮਾ ਦੇ ਰੋਗੀ
ਨੱਕ, ਸਾਹ ਲੈਣ ਵਾਲੀ ਨਾੜੀ ਅਤੇ ਫੇਫੜਿਆਂ 'ਚ ਕਫ ਜੰਮਣ ਨਾਲ ਅਸਥਮਾ ਰੋਗੀਆਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ 'ਚ ਰੋਜ਼ 1 ਸ਼ੱਕਰਕੰਦੀ ਉਬਾਲ ਕੇ ਖਾਣ ਨਾਲ ਕਫ ਦੀ ਸਮੱਸਿਆ ਦੂਰ ਹੋ ਜਾਵੇਗੀ ਅਤੇ ਅਸਥਮਾ ਦੇ ਮਰੀਜਾਂ ਨੂੰ ਆਰਾਮ ਮਿਲੇਗਾ। 
 

3. ਮਸਲਸ ਅਤੇ ਭਾਰ ਵਧਾਉਣ ਲਈ 
ਇਸ 'ਚ ਬਹੁਤ ਜ਼ਿਆਦਾ ਮਾਤਰਾ 'ਚ ਸਟਾਰਚ ਹੁੰਦਾ ਹੈ, ਜਿਸ ਨਾਲ ਮਸਲਸ ਵਧਾਉਣ 'ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਭਾਰ ਵਧਾਉਣ 'ਚ ਵੀ ਸਹਾਈ ਹੁੰਦੇ ਹਨ।
 

4. ਦਿਲ ਦੀਆਂ ਬੀਮਾਰੀਆਂ ਤੋਂ ਬਚਾਅ 
ਰੋਜ਼ਾਨਾ 1 ਸ਼ਕਰਕੰਦੀ ਦਾ ਸੇਵਨ ਜ਼ਰੂਰ ਕਰੋ ਕਿਉਂਕਿ ਇਸ 'ਚ ਕਾਪਰ ਵਿਟਾਮਿਨ ਬੀ 6 ਹੁੰਦਾ ਹੈ ਜੋ ਕੋਲੈਸਟਰੋਲ ਲੈਵਲ ਨੂੰ ਕੰਟਰੋਲ 'ਚ ਰੱਖਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।
 

5. ਬਲੱਡ ਸੈੱਲਸ ਦਾ ਕਰਦਾ ਹੈ ਨਿਰਮਾਣ
ਸ਼ਕਰਕੰਦੀ 'ਚ ਭਰਪੂਰ ਆਇਰਨ ਹੁੰਦਾ ਹੈ, ਜਿਸ ਨਾਲ ਨਾ ਸਿਰਫ ਸਰੀਰ ਨੂੰ ਐਨਰਜੀ ਮਿਲਦੀ ਹੈ ਸਗੋਂ ਇਹ ਬਲੱਡ ਸੈੱਲਸ ਨੂੰ ਵਧਾਉਣ 'ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਦਾ ਸੇਵਨ ਸਰੀਰ 'ਚ ਆਇਰਨ ਦੀ ਕਮੀ ਨੂੰ ਵੀ ਦੂਰ ਕਰਦਾ ਹੈ।
 

6. ਫਾਈਬਰ ਦਾ ਚੰਗਾ ਸਰੋਤ 
ਇਹ ਫਾਈਬਰ ਦਾ ਸਭ ਤੋਂ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨਸ, ਆਇਰਨ, ਪ੍ਰੋਟੀਨ, ਮੈਗਨੀਸ਼ੀਅਮ ਵੀ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ, ਜੋ ਕਿ ਤੁਹਾਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।
 

7. ਕੈਂਸਰ 
ਸ਼ਕਰਕੰਦੀ 'ਚ ਐਂਟੀ-ਕਾਰਸਿਨੋਜੇਨ ਪਾਇਆ ਜਾਂਦਾ ਹੈ ਜੋ ਕਿ ਕੈਂਸਰ ਵਰਗੀਆਂ ਖਤਰਨਾਕ ਬੀਮਾਰੀ ਨਾਲ ਲੜਣ 'ਚ ਮਦਦ ਕਰਦਾ ਹੈ।
 

8. ਪਾਚਨ ਕਿਰਿਆ ਨੂੰ ਦਰੁਸਤ ਰੱਖੇ 
ਸ਼ਕਰਕੰਦੀ ਖਾਣ ਨਾਲ ਪੇਟ ਸਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ ਇਸ ਲਈ ਇਸ ਦਾ ਸੇਵਨ ਬੇਹੱਦ ਲਾਭਕਾਰੀ ਹੈ। ਇਸ ਨਾਲ ਭੋਜਨ ਵੀ ਆਸਾਨੀ ਨਾਲ ਪਚਾਇਆ ਜਾ ਸਕਦਾ ਹੈ।

    Sweet potato, body, winter, ਸ਼ਕਰਕੰਦੀ ,ਸਰੀਰ ,ਸਰਦੀਆਂ
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ