ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ...

ਮੇਖ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨੀ ਚਾਹੀਦੀ ਹੈ।

ਬ੍ਰਿਖ- ਜਨ-ਸ਼ਕਤੀ ਬਾਹਰ ਭਿਜਵਾਉਣ ਵਾਲਿਅਾਂ ਨੂੰ ਹਰ ਕਦਮ ਫੂਕ-ਫੂਕ ਕੇ ਰੱਖਣਾ ਚਾਹੀਦਾ ਹੈ ਤਾਂ ਕਿ ਬਾਅਦ ’ਚ ਆਪ ਲਈ ਕੋਈ ਕੰਪਲੀਕੇਸ਼ਨ ਨਾ ਪੈਦਾ ਹੋ ਜਾਵੇ, ਨੁਕਸਾਨ ਦਾ ਵੀ ਡਰ।

ਮਿਥੁਨ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਆਪ ਕਾਰੋਬਾਰੀ ਕੰਮਾਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਨਿਪਟਾ ਸਕੋਗੇ, ਸਨਮਾਨ ਦੀ ਪ੍ਰਾਪਤੀ।

ਕਰਕ- ਵੱਡੇ ਲੋਕਾਂ ਦੇ ਨਰਮ ਅਤੇ ਹਮਦਰਦਾਨਾ ਰੁਖ਼ ਕਰਕੇ ਜਿਸ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲਓਗੇ, ਉਸ ’ਚ ਸਕਸੈੱਸ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਸਰੀਰ ’ਚ ਚੁਸਤੀ-ਫੁਰਤੀ ਵਧੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਕੰਮਾਂ ਅਤੇ ਕਥਾ-ਵਾਰਤਾ ’ਚ ਜੀਅ ਲੱਗੇਗਾ।

ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ, ਕੋਈ ਡਾਕੂਮੈਂਟ ਵੀ ਬਗੈਰ ਤਿਆਰੀ ਦੇ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਸਦਭਾਵ-ਸੁਹਿਰਦਤਾ ਬਣੀ ਰਹੇਗੀ।

ਬ੍ਰਿਸ਼ਚਕ- ਕਿਉਂਕਿ ਸਤਰੂ ਟਕਰਾਅ ਵਾਲੇ ਮੂਡ ’ਚ ਨਜ਼ਰ ਆਵੇਗਾ, ਇਸ ਲਈ ਉਸ ਨਾਲ ਹਰ ਪੱਖੋਂ ਟਕਰਾਅ ਨੂੰ ਟਾਲ ਦੇਣਾ ਚਾਹੀਦਾ ਹੈ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।

ਧਨ- ਯਤਨ ਕਰਨ ’ਤੇ ਕਿਸੇ ਕੰਮਕਾਜ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਪ੍ਰਾਬਲਮ ਕਮਜ਼ੋਰ ਬਣੇਗੀ, ਉਦੇਸ਼-ਮਨੋਰਥ ਹੱਲ ਹੋਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਦਿਨ, ਅਫਸਰ ਅਤੇ ਸੱਜਣ-ਸਾਥੀ ਲਿਹਾਜ਼ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ- ਮਿੱਤਰ, ਸੱਜਣ-ਸਾਥੀ ਅਤੇ ਵੱਡੇ ਲੋਕ ਹਰ ਮਾਮਲੇ ’ਚ ਸੁਪੋਰਟ ਅਤੇ ਮਦਦ ਕਰਨਗੇ, ਸ਼ਤਰੂ ਵੀ ਆਪ ਅੱਗੇ ਟਿਕ ਨਹੀਂ ਸਕਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ।

ਮੀਨ-  ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਵੈਸੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਪਰ ਗਲੇ ’ਚ ਖਰਾਬੀ ਦਾ ਡਰ, ਸਫ਼ਰ ਵੀ ਟਾਲ ਦਿਓ।

    ਭਵਿੱਖਫਲ,horoscope
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ