ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਫੇਟ, 1 ਦੀ ਮੌਤ

ਬੀਤੀ ਰਾਤ ਅਣਪਛਾਤੇ ਟਰੱਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ ''''ਚ 1 ਵਿਅਕਤੀ ਦੀ ਮੌਤ ਹੋ ਗਈ ਹੈ। ਥਾਣਾ ਮੁਖੀ ਜਗਨਦੀਪ ਕੌਰ ਨੇ ਜਾਣਕਾਰੀ ਦਿੰਦੇ...

ਸਾਦਿਕ (ਜ.ਬ.) : ਬੀਤੀ ਰਾਤ ਅਣਪਛਾਤੇ ਟਰੱਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ 'ਚ 1 ਵਿਅਕਤੀ ਦੀ ਮੌਤ ਹੋ ਗਈ ਹੈ। ਥਾਣਾ ਮੁਖੀ ਜਗਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਵਿੰਦਰ ਸਿੰਘ ਵਾਸੀ ਮਰਾੜ੍ਹ ਨੇ ਸਾਦਿਕ ਥਾਣੇ ਵਿਖੇ ਇਹ ਬਿਆਨ ਦਰਜ ਕਰਵਾਇਆ ਕਿ ਬੀਤੀ ਰਾਤ ਉਹ ਆਪਣੇ ਚਾਚੇ ਨਾਲ ਅਤੇ ਉਸਦਾ ਪਿਤਾ ਹਰਜਿੰਦਰ ਸਿੰਘ ਵੱਖ-ਵੱਖ ਮੋਟਰਸਾਈਕਲ 'ਤੇ ਮੁਕਤਸਰ ਵਾਲੇ ਪਾਸਿਓਂ ਆ ਰਹੇ ਸਨ ਜਦੋਂ ਉਹ ਪਿੰਡ ਕਿੰਗਰਾ ਕੋਲ ਪਹੁੰਚੇ ਤਾਂ ਤੇਜ਼ ਰਫ਼ਤਾਰ ਨਾਲ ਸਾਦਿਕ ਵਾਲੇ ਪਾਸਿਓਂ ਆ ਰਹੇ ਅਣਪਛਾਤੇ ਟਰੱਕ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਟੱਕਰ ਕਾਰਨ ਉਸਦਾ ਪਿਤਾ ਡਿੱਗ ਗਿਆ ਅਤੇ ਜਦੋਂ ਉਨ੍ਹਾਂ ਨੇ ਕੋਲ ਜਾ ਕੇ ਦੇਖਿਆ ਤਾਂ ਉਹ ਗੰਭੀਰ ਰੂਪ 'ਚ ਜ਼ਖਮੀ ਹਾਲਤ ਵਿਚ ਸੜਕ ਕੰਢੇ ਪਿਆ ਸੀ ਅਤੇ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ। ਪੁਲਸ ਗੁਰਵਿੰਦਰ ਦੇ ਬਿਆਨਾਂ 'ਤੇ ਅਗਲੇਰੀ ਕਾਰਵਾਈ ਕਰ ਰਹੀ ਹੈ।

  • death
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ