ਹੈਰੋਇਨ ਸਮੇਤ 2 ਕਾਰ ਸਵਾਰ ਕਾਬੂ

ਥਾਣਾ ਸਦਰ ਦੀ ਪੁਲਸ ਵਲੋਂ ਹੈਰੋਇਨ ਸਮੇਤ ਦੋ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਟੀ-ਪੁਆÎਇੰਟ ਪਿੰਡ ਧੀਰ ਮੋਡ਼ ’ਤੇ....

ਬਟਾਲਾ, (ਬੇਰੀ)- ਥਾਣਾ ਸਦਰ ਦੀ ਪੁਲਸ ਵਲੋਂ ਹੈਰੋਇਨ ਸਮੇਤ ਦੋ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਐੱਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਟੀ-ਪੁਆÎਇੰਟ ਪਿੰਡ ਧੀਰ ਮੋਡ਼ ’ਤੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਈਓਨ  ਕਾਰ ਨੰ.ਪੀ.ਬੀ.-02ਬੀ.ਡੀ-9842 ’ਤੇ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ’ਚ ਆਉਂਦੇ ਦੇਖ ਚੈਕਿੰਗ ਲਈ ਰੋਕਿਆ ਜਿੰਨ੍ਹਾਂ ਨੇ ਮੁੱਢਲੀ ਪੁੱਛਗਿਛ ਦੌਰਾਨ ਆਪਣੇ ਨਾਮ ਕ੍ਰਮਵਾਰ ਸਤਬੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਮੱਲੀਆਂ ਜ਼ਿਲਾ ਅੰਮ੍ਰਿਤਸਰ ਤੇ ਸੁਰਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਕੋਟਲਾ ਸੈਦਾਂ ਜ਼ਿਲਾ ਅੰਮ੍ਰਿਤਸਰ ਦੱਸਿਆ। ਐੱਸ.ਆਈ. ਹਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਤਲਾਸ਼ੀ ਲੈਣ ’ਤੇ ਉਕਤ ਵਿਅਕਤੀਆਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਦੋਵਾਂ ਨੂੰ ਗ੍ਰਿਫਤਾਰ ਕਰਦਿਆਂ ਗੱਡੀ ਕਬਜ਼ੇ ’ਚ ਲੈ ਲਈ। ਐੱਸ.ਆਈ. ਹਰਜੀਤ ਸਿੰਘ ਮੁਤਾਬਕ ਉਕਤ ਦੋਵਾਂ ਗ੍ਰਿਫਤਾਰ ਕੀਤੇ ਵਿਅਕਤੀਆਂ ਵਿਰੁੱਧ ਥਾਣਾ ਸਦਰ ਵਿਖੇ  ਕੇਸ ਦਰਜ ਕਰ ਦਿੱਤਾ ਗਿਆ ਹੈ।

    ਹੈਰੋਇਨ,ਕਾਬੂ,heroin,control
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ