IND vs WI : ਵਿਰਾਟ ਨਾਲ ਸੈਲਫੀ ਲੈਣ ਲਈ ਇਕ ਹੋਰ ਪ੍ਰਸ਼ੰਸਕ ਨੇ ਤੋੜਿਆ ਸੁਰੱਖਿਆ ਘੇਰਾ

ਵਿਰਾਟ ਕੋਹਲੀ ਦੁਨੀਆ ਦੇ ਸਰਵਸ੍ਰੇਸ਼ਠ ਕ੍ਰਿਕਟਰਾਂ ''''ਚ ਸ਼ੁਮਾਰ ਹਨ। ਉਨ੍ਹਾਂ ਦੇ ਕਰੋੜਾਂ...

ਨਵੀਂ ਦਿੱਲੀ— ਵਿਰਾਟ ਕੋਹਲੀ ਦੁਨੀਆ ਦੇ ਸਰਵਸ੍ਰੇਸ਼ਠ ਕ੍ਰਿਕਟਰਾਂ 'ਚ ਸ਼ੁਮਾਰ ਹਨ। ਉਨ੍ਹਾਂ ਦੇ ਕਰੋੜਾਂ ਪ੍ਰਸ਼ੰਸਕ ਹਨ ਅਤੇ ਉਹ ਵਿਰਾਟ ਨੂੰ ਕਿੰਨਾ ਪਿਆਰ ਕਰਦੇ ਹਨ ਇਹ ਕਿਸੇ ਨੂੰ ਦੱਸਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦੇ ਦਰਸ਼ਕ ਉਨ੍ਹਾਂ ਦੀ ਇਕ ਝਲਕ ਲਈ ਬੇਤਾਬ ਰਹਿੰਦੇ ਹਨ। ਇਸ ਲਈ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਕੁਝ ਅਜਿਹਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਹੈਦਰਾਬਾਦ 'ਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਦੌਰਾਨ।
PunjabKesari
ਦੂਜੇ ਟੈਸਟ ਦੇ ਪਹਿਲੇ ਦਿਨ ਇਕ ਪ੍ਰਸ਼ੰਸਕ ਵਿਰਾਟ ਕੋਹਲੀ ਨੂੰ ਮਿਲਣ ਲਈ ਮੈਦਾਨ ਦੇ ਵਿਚਾਲੇ ਪਹੁੰਚ ਗਿਆ। ਇਸ ਦੌਰਾਨ ਇਕ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਗਲੇ ਲਗਾਇਆ ਅਤੇ ਉਨ੍ਹਾਂ ਨਾਲ ਸੈਲਫੀ ਵੀ ਲਈ ਹਾਲਾਂਕਿ ਛੇਤੀ ਹੀ ਸੁਰੱਖਿਆ ਕਰਮਚਾਰੀਆਂ ਨੇ ਉਸ ਫੈਨ ਨੂੰ ਮੈਦਾਨ ਦੇ ਬਾਹਰ ਕਰ ਦਿੱਤਾ। ਕੁਝ ਅਜਿਹਾ ਹੀ ਨਜ਼ਾਰਾ ਰਾਜਕੋਟ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਵੀ ਦੇਖਣ ਨੂੰ ਮਿਲਿਆ ਸੀ। ਉਸ ਸਮੇਂ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ੀ ਕਰ ਰਹੇ ਅਤੇ ਦੋ ਪ੍ਰਸ਼ੰਸਕ ਉਨ੍ਹਾਂ ਨਾਲ ਸੈਲਫੀ ਲੈਣ ਲਈ ਚਲਦੇ ਮੈਚ 'ਚ ਮੈਦਾਨ 'ਤੇ ਪਹੁੰਚ ਗਏ। ਹਾਲਾਂਕਿ ਬਾਅਦ 'ਚ ਸੁਰੱਖਿਆ ਕਰਮਚਾਰੀਆਂ ਨੇ ਮੈਦਾਨ 'ਚ ਪਹੁੰਚ ਕੇ ਉਨ੍ਹਾਂ ਨੌਜਵਾਨਾਂ ਨੂੰ ਬਾਹਰ ਕੀਤਾ।

  • IND
  • admirer
  • WI
  • Virat
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ