ਗੁਰਦਾਸ ਮਾਨ ਦੇ ਮੈਲਬੌਰਨ ਸ਼ੋਅ ਦੀਆਂ ਵਿਕੀਆਂ 5 ਹਜ਼ਾਰ ਟਿਕਟਾਂ, ਮਿਲ ਰਿਹਾ ਭਰਵਾਂ ਹੁੰਗਾਰਾ

Tuesday, Sep 05, 2023 - 03:53 PM (IST)

ਗੁਰਦਾਸ ਮਾਨ ਦੇ ਮੈਲਬੌਰਨ ਸ਼ੋਅ ਦੀਆਂ ਵਿਕੀਆਂ 5 ਹਜ਼ਾਰ ਟਿਕਟਾਂ, ਮਿਲ ਰਿਹਾ ਭਰਵਾਂ ਹੁੰਗਾਰਾ

ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਗੁਰਦਾਸ ਮਾਨ ਦਾ 17 ਸਤੰਬਰ ਦਿਨ ਐਤਵਾਰ ਨੂੰ ਸ਼ਾਮ ਸਾਢੇ 6 ਵਜੇ ਮਾਰਗਰੇਟ ਕੋਰਟ ਏਰੇਨਾ, ਮੈਲਬੌਰਨ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਇਸ ਸ਼ੋਅ ਨੂੰ ਗੁਰਦਾਸ ਮਾਨ ਦੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਸ਼ੋਅ ਦੀਆਂ ਹੁਣ ਤਕ 5 ਹਜ਼ਾਰ ਤੋਂ ਵੱਧ ਟਿਕਟਾਂ ਵਿੱਕ ਚੁੱਕੀਆਂ ਹਨ। ਦੱਸ ਦੇਈਏ ਕਿ ਗੁਰਦਾਸ ਮਾਨ ਦਾ ਨਿਊਜ਼ੀਲੈਂਡ ਵਾਲਾ ਸ਼ੋਅ ਹਾਊਸਫੁੱਲ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ : ਮਾਸਟਰ ਸਲੀਮ ਨੇ ਮਾਤਾ ਚਿੰਤਪੂਰਨੀ ਵਾਲੇ ਬਿਆਨ ’ਤੇ ਮੰਗੀ ਮੁਆਫ਼ੀ, ਕਿਹਾ– ‘ਮਾਂ ਤੋਂ ਵੱਡੀ ਕੋਈ ਤਾਕਤ ਨਹੀਂ...’

ਕ੍ਰਿਏਟਿਵ ਇਵੈਂਟਸ ਦੇ ਮੁਖੀ ਛਿੰਕੂ ਤੇ ਲਾਲੀ ਮੁਤਾਬਕ ਲੋਕ ਬੜੇ ਉਤਸ਼ਾਹਿਤ ਹਨ ਤੇ ਖ਼ਾਸਕਰ ਫੈਮਿਲੀ ਇੰਕੁਆਇਰੀਜ਼ ਬਹੁਤ ਆ ਰਹੀਆਂ ਹਨ। ਖ਼ਾਸ ਗੱਲ ਇਹ ਹੈ ਕਿ ਸ਼ੋਅ ਦੇ ਪ੍ਰਾਫਿਟ ਦਾ 10 ਫ਼ੀਸਦੀ ਹਿੱਸਾ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਇਸ ਏਰੇਨਾ ’ਚ 8 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਹੈ, ਜਿਥੇ ਪਹਿਲੀ ਵਾਰ ਕੋਈ ਪੰਜਾਬੀ ਕਲਾਕਾਰ ਪ੍ਰਫਾਰਮ ਕਰਨ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News