ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਨੇ ਦਹਿਸ਼ਤਗਰਦ ਐਲਾਨਿਆ: ਭਾਰਤੀ ਅਧਿਕਾਰੀ

05/01/2019 7:03:54 PM

ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਨੁਮਾਇੰਦੇ ਸਈਅਦ ਅਕਬਰੁੱਦੀਨ ਨੇ ਟਵੀਟ ਕਰ ਕੇ ਕਿਹਾ ਹੈ ਕਿ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਪਾਬੰਦੀ ਸੂਚੀ ਵਿੱਚ ''ਦਹਿਸ਼ਤਗਰਦ'' ਐਲਾਨ ਦਿੱਤਾ ਗਿਆ ਹੈ।

ਅੱਜ, 1 ਮਈ ਦੇ ਇਸ ਟਵੀਟ ਤੋਂ ਬਾਅਦ ਅਜੇ ਇਸ ਕਥਿਤ ਐਲਾਨ ਦੀ ਪੁਸ਼ਟੀ ਸੰਯੁਕਤ ਰਾਸ਼ਟਰ (ਯੂਨਾਈਟਿਡ ਨੇਸ਼ਨਜ਼ ਜਾਂ ਯੂਐੱਨ) ਵਲੋਂ ਨਹੀਂ ਮਿਲੀ ਹੈ।

https://twitter.com/AkbaruddinIndia/status/1123573604195667969

ਪਾਕਿਸਤਾਨ ਵਿੱਚ ਸਥਿਤ ਮੰਨੇ ਜਾਂਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਅੱਤਵਾਦੀਆਂ ਨੇ 1999 ਵਿੱਚ ਏਅਰ ਇੰਡੀਆ ਦੇ ਜਹਾਜ਼ ਨੂੰ ਹਾਈਜੈਕ ਕਰ ਕੇ ਯਾਤਰੀਆਂ ਨੂੰ ਛੱਡਣ ਦੇ ਬਦਲੇ ਭਾਰਤੀ ਜੇਲ੍ਹ ਵਿੱਚੋਂ ਛੁਡਾ ਲਿਆ ਸੀ।

ਭਾਰਤ-ਸ਼ਾਸਤ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ''ਚ ਫਰਵਰੀ ਮਹੀਨੇ ਵਿੱਚ ਹੋਏ ਹਮਲੇ ਲਈ ਵੀ ਇਸੇ ਸੰਗਠਨ ਨੂੰ ਜਿੰਮੇਵਾਰ ਮੰਨਿਆ ਜਾਂਦਾ ਹੈ। ਇਸ ਹਮਲੇ ਵਿੱਚ 40 ਤੋਂ ਵੱਧ ਭਾਰਤੀ ਸੁਰੱਖਿਆ ਕਰਮੀ ਮਾਰੇ ਗਏ ਸਨ। ਇਸ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਵਿੱਚ ਜੈਸ਼-ਏ-ਮੁਹੰਮਦ ਦੇ "ਟਰੇਨਿੰਗ ਕੈਂਪ" ਵਿੱਚ ਅੱਤਵਾਦੀਆਂ ਨੂੰ ਮਾਰੇ ਜਾਣ ਦਾ ਦਾਅਵਾ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ:

ਭਾਰਤ-ਪਾਕਿਸਤਾਨ ਦਰਮਿਆਨ ਗਰਮਾਗਰਮੀ ਵਿੱਚ ਇੱਕ ਭਾਰਤੀ ਫੌਜੀ ਪਾਇਲਟ ਨੂੰ ਪਾਕਿਸਤਾਨ ਨੇ ਫੜ੍ਹ ਵੀ ਲਿਆ ਸੀ ਪਰ ਬਾਅਦ ਵਿੱਚ ਰਿਹਾਅ ਕਰ ਦਿੱਤਾ ਸੀ।

ਇਸ ਸਾਰੇ ਘਟਨਾਚੱਕਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੀ ਮੁੱਦਾ ਬਣਾ ਰਹੇ ਹਨ।

ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

https://www.youtube.com/watch?v=xWw19z7Edrs&t=1s

https://www.youtube.com/watch?v=O0V0EQaMRUo

https://www.youtube.com/watch?v=pxf1msO2oVQ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News