ਧਾਰਾ 370 ''''ਤੇ ਬੋਲੇ ਇਮਰਾਨ ਖ਼ਾਨ, ''''ਇਹ ਗੱਲ ਇੰਨੀ ਅੱਗੇ ਜਾਵੇਗੀ ਕਿ ਸਾਰਿਆਂ ਨੂੰ ਨੁਕਸਾਨ ਹੋਵੇਗਾ''''
Tuesday, Aug 06, 2019 - 05:46 PM (IST)
ਭਾਰਤ ਸ਼ਾਸਿਤ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਭਾਰਤ ਸਰਕਾਰ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤਿੱਖੀ ਆਲੋਚਨਾ ਕੀਤੀ ਹੈ। ਪਾਕਿਸਤਾਨ ਦੀ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਨੇ ਕੌਮਾਂਤੀਰ ਕਾਨੂੰਨਾਂ ਦੀਆਂ ਧੱਜੀਆਂ ਉਡਾਆਈਂ ਹਨ।
ਇਮਰਾਨ ਖ਼ਾਨ ਨੇ ਕਿਹਾ, ''''ਭਾਰਤ ਦੇ ਇਸ ਕਦਮ ਨੂੰ ਅਸੀਂ ਦੁਨੀਆਂ ਦੇ ਹਰ ਮੰਚ ਜਿਵੇਂ ਕਿ ਸੰਯੁਕਤ ਰਾਸ਼ਟਰ ਸਕਿਊਰਿਟੀ ਕਾਂਊਂਸਿਲ ਵਿੱਚ ਗੱਲ ਚੁੱਕਾਂਗੇ। ਕਸ਼ਮੀਰੀਆਂ ਦੇ ਨਾਲ ਪਾਕਿਸਤਾਨ ਹੀ ਨਹੀਂ ਸਗੋਂ ਸਾਰੀ ਦੁਨੀਆਂ ਦੇ ਮੁਸਲਮਾਨਾਂ ਦੀ ਆਵਾਜ਼ ਹੈ।''''
ਇਮਰਾਨ ਖ਼ਾਨ ਨੇ ਭਾਰਤ ਦੀ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਗੱਲ ਇੰਨੀ ਅੱਗੇ ਚਲੀ ਜਾਵੇਗੀ ਕਿ ਸਾਰਿਆਂ ਨੂੰ ਨੁਕਸਾਨ ਹੋਵੇਗਾ ਅਤੇ ਨਤੀਜੇ ਗੰਭੀਰ ਹੋਣਗੇ।
ਇਹ ਵੀ ਪੜ੍ਹੋ-
- ਜੇਤਲੀ ਨੇ ਕਸ਼ਮੀਰ ਮਸਲੇ ਦਾ ਭਾਂਡਾ ਨਹਿਰੂ ਸਿਰ ਭੰਨਿਆ, ਪਰ ਕੀ ਹੈ ਸੱਚਾਈ
- ਕਿਵੇਂ ਬਣਿਆ ਜੰਮੂ-ਕਸ਼ਮੀਰ ਦਾ ਵੱਖਰਾ ਝੰਡਾ?
- ਕੀ ਕਸ਼ਮੀਰ ਪਾਕਿਸਤਾਨ ਨੂੰ ਦੇਣ ਲਈ ਰਾਜ਼ੀ ਸੀ ਪਟੇਲ?
ਤੁਸੀਂ ਇਹ ਵੀਡੀਓਜ਼ ਵੀ ਦੇਖ ਸਕਦੇ ਹੋ:
https://www.youtube.com/watch?v=5Ku9XumWfJI
https://www.youtube.com/watch?v=cyaOLy3s2gI
https://www.youtube.com/watch?v=xWw19z7Edrs&t=1s
https://www.youtube.com/watch?v=UaXb0wWb2Sk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)