ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ''''ਚ ਲੱਗੀਆਂ ਪਾਬੰਦੀਆਂ ''''ਤੇ ਸੁਪਰੀਮ ਕੋਰਟ ''''ਚ ਸੁਣਵਾਈ ਅੱਜ

Tuesday, Aug 13, 2019 - 08:46 AM (IST)

ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ''''ਚ ਲੱਗੀਆਂ ਪਾਬੰਦੀਆਂ ''''ਤੇ ਸੁਪਰੀਮ ਕੋਰਟ ''''ਚ ਸੁਣਵਾਈ ਅੱਜ
ਕਸ਼ਮੀਰ, ਧਾਰਾ 370
AFP

ਸੰਵਿਧਾਨ ਦੀ ਧਾਰਾ 370 ਵਿੱਚ ਭਾਰਤ-ਸ਼ਾਸਿਤ ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਲਾਈਆਂ ਗਈਆਂ ਪਾਬੰਦੀਆਂ ਦੇ ਖਿਲਾਫ਼ ਦਾਖਲ ਪਟੀਸ਼ਨ ''ਤੇ ਅੱਜ ਸੁਣਵਾਈ ਹੋਵੇਗੀ।

ਜਸਟਿਸ ਅਰੁਣ ਮਿਸ਼ਰਾ, ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਅਜੇ ਰਸਤੋਗੀ ਦੀ ਤਿੰਨ ਮੈਂਬਰੀ ਬੈਂਚ ਕਾਂਗਰਸ ਵਰਕਰ ਤਹਿਸੀਨ ਪੂਨਾਵਾਲਾ ਦੀ ਪਟੀਸ਼ਨ ''ਤੇ ਸੁਣਵਾਈ ਕਰੇਗੀ।

ਪੂਨਾਵਾਲਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਧਾਰਾ 370 ''ਤੇ ਰਾਇ ਨਹੀਂ ਰੱਖ ਰਹੇ ਪਰ ਕਸ਼ਮੀਰ ਵਿੱਚ ਕਰਫ਼ਿਊ ਨੂੰ ਹਟਾਇਆ ਜਾਵੇ, ਫੋਨ, ਇੰਟਰਨੈੱਟ, ਨਿਊਜ਼ ਚੈਨਲ ਸ਼ੁਰੂ ਕੀਤੇ ਜਾਣ ਅਤੇ ਹੋਰ ਪਾਬੰਦੀਆਂ ਹਟਾਈਆਂ ਜਾਣ।

ਇਹ ਵੀ ਪੜ੍ਹੋ:

ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਵਰਗੇ ਆਗੂਆਂ ਨੂੰ ਰਿਹਾਅ ਕਰਨ ਦਾ ਨਿਰਦੇਸ਼ ਦੇਣ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਹਾਲਾਤ ਬਾਰੇ ਪਤਾ ਲਾਉਣ ਲਈ ਇੱਕ ਨਿਆਇਕ ਕਮਿਸ਼ਨ ਦੇ ਗਠਨ ਦੀ ਬੇਨਤੀ ਕੀਤੀ ਹੈ।

ਪੂਨਾਵਾਲਾ ਤੋਂ ਇਲਾਵਾ ਕਸ਼ਮੀਰ ਟਾਈਮਜ਼ ਦੀ ਕਾਰਜਕਾਰੀ ਸੰਪਾਦਕ ਅਨੁਰਾਧਾ ਭਸੀਨ ਨੇ ਵੀ ਇੱਕ ਪਟੀਸ਼ਨ ਦਾਖਲ ਕੀਤੀ ਹੈ। ਉਨ੍ਹਾਂ ਨੇ ਸੂਬੇ ਵਿੱਚ ਪੱਤਰਕਾਰਾਂ ਦੇ ਕੰਮਕਾਜ ''ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਇਹ ਵੀ ਦੇਖੋ:

https://www.youtube.com/watch?v=xWw19z7Edrs&t=1s

https://www.youtube.com/watch?v=i9weAvAkiCI

https://www.youtube.com/watch?v=0X4zNmnaoYs

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)



Related News