ਪੰਜਾਬ ਵਿੱਚ ਹੜ੍ਹ ਕਾਰਨ 30 ਹਜ਼ਾਰ ਲੋਕ ਹੋਏ ਪ੍ਰਭਾਵਿਤ - ਕੈਪਟਨ ਅਮਰਿੰਦਰ ਸਿੰਘ

Thursday, Aug 22, 2019 - 01:01 PM (IST)

ਪੰਜਾਬ ਵਿੱਚ ਹੜ੍ਹ ਕਾਰਨ 30 ਹਜ਼ਾਰ ਲੋਕ ਹੋਏ ਪ੍ਰਭਾਵਿਤ - ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
Getty Images

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ।

ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਨੇ ਨਵਾਂ ਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਅਤੇ ਲੋਹੀਆਂ ਦਾ ਹਵਾਈ ਸਰਵੇਖਣ ਕੀਤਾ।

https://twitter.com/capt_amarinder/status/1164420655757926400

ਉਨ੍ਹਾਂ ਲਿਖਿਆ, "ਹੜ੍ਹ ਦੌਰਾਨ ਕੁੱਲ 30,000 ਲੋਕ ਪ੍ਰਭਾਵਤ ਹੋਏ ਹਨ ਅਤੇ 108 ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦੀ ਖ਼ਬਰ ਮਿਲੀ ਹੈ। ਸਤਲੁਜ ਵਿੱਚ 14 ਪਾੜੇ ਹਨ ਅਤੇ ਇਨ੍ਹਾਂ ਦੀ ਗੰਭੀਰਤਾ ਨੂੰ ਵੇਖਦੇ ਹੋਏ ਫੌਜ ਦੀ ਮਦਦ ਮੰਗੀ ਗਈ ਹੈ।"

ਇਹ ਵੀ ਪੜ੍ਹੋ-

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਹੜ੍ਹ ਕਾਰਨ ਸੂਬੇ ''ਚ ਹੋਏ ਨੁਕਸਾਨ ਦੇ ਮੱਦੇਨਜ਼ਰ ਬੁੱਧਵਾਰ ਨੂੰ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਦੀ ਮੰਗ ਕੀਤੀ ਸੀ।

https://twitter.com/capt_amarinder/status/1164199606315438080

ਇਸ ਬਾਰੇ ਵੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ''ਤੇ ਚਿੱਠੀ ਨੂੰ ਸਾਂਝਾ ਕਰਦਿਆਂ ਲਿਖਿਆ ਸੀ ਕਿ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਹੈ ਤੁਰੰਤ 1000 ਕਰੋੜ ਰੁਪਏ ਦਾ ਰਾਹਤ ਪੈਕੇਜ ਜਾਰੀ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਲਿਖਿਆ, "ਸੂਬੇ ਵਿੱਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਨਾਲ ਪ੍ਰਭਾਵਿਤ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾਣ।"

ਹੜ੍ਹ ਦੀ ਮਾਰ ਹੇਠ ਪੰਜਾਬ

ਪੰਜਾਬ ਦੇ ਦੁਆਬਾ, ਮਾਝਾ ਅਤੇ ਪੁਆਧ ਦੇ ਇਲਾਕੇ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ। ਜਲੰਧਰ ਦੇ ਹੀ ਕਰੀਬ 81 ਪਿੰਡਾਂ ਵਿੱਚ ਹੜ੍ਹ ਦਾ ਪਾਣੀ ਆਉਣ ਕਰਕੇ ਲੋਕਾਂ ਨੂੰ ਪਿੰਡ ਖਾਲੀ ਕਰਨੇ ਪਏ।

ਪਿਛਲੇ ਦਿਨੀਂ ਭਾਰੀ ਬਰਸਾਤ ਕਾਰਨ ਗੋਵਿੰਦ ਸਾਗਰ ਵਿੱਚ ਪਾਣੀ ਭਰਨ ਕਰਕੇ ਭਾਖੜਾ ਤੋਂ ਪਾਣੀ ਛੱਡਿਆ ਗਿਆ।

ਇਸ ਦੌਰਾਨ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਅਤੇ ਲੋਕਾਂ ਨੂੰ ਐਨਡੀਆਰਐਫ ਅਤੇ ਫੌਜ ਦੇ ਜਵਾਨਾਂ ਵੱਲੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ-

ਇਹ ਵੀ ਦੇਖੋ:

https://www.youtube.com/watch?v=xWw19z7Edrs&t=1s

https://www.youtube.com/watch?v=4c_5eKlQFvI

https://www.youtube.com/watch?v=ZcOtKaL2B_w

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube ''ਤੇ ਜੁੜੋ।)



Related News