ਅਰੁਣ ਜੇਤਲੀ ਦਾ ਦੇਹਾਂਤ, ਭਾਰਤ ਦੇ ਸਾਬਕਾ ਵਿੱਤ ਮੰਤਰੀ ਸਨ ਜੇਰੇ ਇਲਾਜ਼
Saturday, Aug 24, 2019 - 01:01 PM (IST)


ਨਰਿੰਦਰ ਮੋਦੀ ਸਰਕਾਰ ਵਿੱਚ ਖਜ਼ਾਨਾ ਮੰਤਰੀ ਰਹੇ ਭਾਜਪਾ ਦੇ ਸੀਨੀਅਰ ਲੀਡਰ ਅਰੁਣ ਜੇਤਲੀ ਨਹੀਂ ਰਹੇ। ਸ਼ਨੀਵਾਰ 24 ਅਗਸਤ ਨੂੰ 66 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿੱਲੀ ਵਿੱਚ ਦੇਹਾਂਤ ਹੋ ਗਿਆ।
ਉਹ 9 ਅਗਸਤ ਤੋਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਈਂਸਜ਼ ਵਿੱਚ ਦਾਖਲ ਸਨ। ਏਮਜ਼ ਦੀ ਸਪੋਕਸਪਰਸਨ ਆਰਤੀ ਵਿਜ ਨੇ ਪ੍ਰੈੱਸ ਰਿਲੀਜ਼ ਰਾਹੀਂ ਦੱਸਿਆ ਕਿ ਜੇਤਲੀ ਨੇ ਸ਼ਨੀਵਾਰ ਨੂੰ ਦੁਪਹਿਰ 12 ਵਜ ਕੇ 07 ਮਿੰਟ ''ਤੇ ਆਖਰੀ ਸਾਹ ਲਏ।
ਪਿਛਲੇ ਹਫਤੇ ਸ਼ਨੀਵਾਰ ਸ਼ਾਮ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਜੇਤਲੀ ਦਾ ਹਾਲ ਚਾਲ ਲੈਣ ਹਸਪਤਾਲ ਪਹੁੰਚੇ ਸਨ। ਉਸਤੋਂ ਪਹਿਲਾਂ 9 ਅਗਸਤ ਨੂੰ ਪੀਐੱਮ ਨਰਿੰਦਰ ਮੋਦੀ, ਸਿਹਤ ਮੰਤਰੀ ਡਾ.ਹਰਸ਼ਵਰਧਨ ਉਨ੍ਹਾਂ ਨੂੰ ਦੇਖਣ ਹਸਪਤਲਾ ਪਹੁੰਚੇ ਸਨ।
ਇਸੇ ਮਹੀਨੇ ਸਾਹ ਲੈਣ ਵਿੱਚ ਸਮੱਸਿਆ ਹੋਣ ਕਾਰਨ ਜੇਤਲੀ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਉਹ ਆਈਸੀਯੂ ਵਿੱਚ ਸਨ।
ਉਨ੍ਹਾਂ ਨੇ ਲਿਖਿਆ ਸੀ ਕਿ ਤਕਰੀਬਨ 18 ਮਹੀਨਿਆਂ ਤੋਂ ਉਨ੍ਹਾਂ ਸਿਹਤ ਸਮੱਸਿਆਵਾਂ ਹਨ ਜਿਸ ਕਾਰਨ ਉਹ ਕੋਈ ਅਹੁਦਾ ਨਹੀਂ ਲੈਣਾ ਚਾਹੁੰਦੇ।
ਵਕਾਲਤ ਤੋਂ ਸਿਆਸਤ ਵਿੱਚ ਆਏ ਜੇਤਲੀ ਭਾਜਪਾ ਦੇ ਦਿੱਗਜ ਆਗੂਆਂ ਵਿੱਚ ਸ਼ਾਮਲ ਰਹੇ। ਉਹ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਵੀ ਮੁਖੀ ਰਹੇ ਸਨ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)