ਯੂਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ਼ ਕਾਮਰਸ ਦਾ ਪੰਜਾਬ ਨੈਸ਼ਨਲ ਬੈਂਕ ਵਿਚ ਰਲੇਵਾਂ

Friday, Aug 30, 2019 - 05:01 PM (IST)

ਯੂਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ਼ ਕਾਮਰਸ ਦਾ ਪੰਜਾਬ ਨੈਸ਼ਨਲ ਬੈਂਕ ਵਿਚ ਰਲੇਵਾਂ
ਨੀਰਮਲਾ ਸੀਤਾਰਮਨ
Getty Images

ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਯੂਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ਼ ਕਾਮਰਸ ਦਾ ਪੰਜਾਬ ਨੈਸ਼ਨਲ ਬੈਂਕ ਵਿਚ ਰੇਲੇਵੇਂ ਦਾ ਐਲਾਨ ਕਰ ਦਿੱਤਾ ਹੈ।

ਦੂਜੇ ਪਾਸੇ ਕੇਨਰਾ ਤੇ ਸਿੰਡੀਕੇਟ ਬੈਂਕ ਦਾ ਵੀ ਆਪਸ ਵਿਚ ਰਲੇਵਾਂ ਹੋਵੇਗਾ।

ਇਸੇ ਤਰ੍ਹਾਂ ਯੂਨੀਅਨ ਬੈਂਕ, ਆਂਧਰਾ ਬੈਂਕ ਅਤੇ ਕਾਰਪੋਰੇਸ਼ਨ ਬੈਂਕ ਦੀ ਵੀ ਰਲੇਵਾਂ ਕੀਤਾ ਜਾ ਰਿਹਾ ਹੈ। ਇੰਡੀਅਨ ਬੈਂਕ ਅਤੇ ਇਲਾਹਾਬਾਦ ਬੈਂਕ ਨੂੰ ਇਕੱਠਾ ਕੀਤਾ ਜਾ ਰਿਹਾ ਹੈ।

ਇੱਕ ਹਫ਼ਤੇ ਵਿਚ ਕੀਤੀ ਦੂਜੀ ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਹ ਐਲਾਨ ਕੀਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News