ਚੰਦਰਯਾਨ-2: ਵਿਕਰਮ ਲੈਂਡਰ ਦਾ ਸੰਪਰਕ ਟੁੱਟਣ ਮਗਰੋਂ ਪੀਐੱਮ ਮੋਦੀ ਤੇ ਵਿਗਿਆਨੀਆਂ ਵਿਚਾਲੇ ਕਿਹੜੀਆਂ ਗੱਲਾਂ ਹੋਈਆਂ

Saturday, Sep 07, 2019 - 07:01 AM (IST)

ਚੰਦਰਯਾਨ-2: ਵਿਕਰਮ ਲੈਂਡਰ ਦਾ ਸੰਪਰਕ ਟੁੱਟਣ ਮਗਰੋਂ ਪੀਐੱਮ ਮੋਦੀ ਤੇ ਵਿਗਿਆਨੀਆਂ ਵਿਚਾਲੇ ਕਿਹੜੀਆਂ ਗੱਲਾਂ ਹੋਈਆਂ

ਚੰਦਰਯਾਨ-2 ਦੇ ਵਿਕਰਮ ਲੈਂਡਰ ਦਾ ਸੰਪਰਕ ਚੰਨ ਦੀ ਸਤਹਿ ''ਤੇ ਉਤਰਨ ਤੋਂ ਥੋੜ੍ਹੀ ਦੇਰ ਪਹਿਲਾਂ ਟੁੱਟ ਗਿਆ ਹੈ।

ਇੰਡੀਅਨ ਸਪੇਸ ਰਿਸਰਚ ਆਰਗਨਾਈਜੇਸ਼ਨ (ISRO) ਦੇ ਮੁਖੀ ਕੇ ਸਿਵਨ ਨੇ ਮਿਸ਼ਨ ਤੋਂ ਬਾਅਦ ਕਿਹਾ, "ਵਿਕਰਮ ਲੈਂਡਰ ਯੋਜਨਾ ਦੇ ਮੁਤਾਬਕ ਉਤਰ ਰਿਹਾ ਸੀ ਅਤੇ ਸਤਹਿ ਤੋਂ 2.1 ਕਿਲੋਮੀਟਰ ਦੂਰ ਤੱਕ ਸਾਰਾ ਕੁਝ ਸਾਧਾਰਨ ਸੀ। ਪਰ ਇਸ ਤੋਂ ਬਾਅਦ ਉਸ ਨਾਲ ਸੰਪਰਕ ਟੁੱਟ ਗਿਆ। ਡਾਟਾ ਦੀ ਸਮੀਖਿਆ ਕੀਤੀ ਜਾ ਰਹੀ ਹੈ।"

ਵਿਕਰਮ ਨੂੰ ਰਾਤ 1.30 ਵਜੇ ਤੋਂ 2.30 ਵਿਚਾਲੇ ਚੰਨ ''ਤੇ ਉਤਰਨਾ ਸੀ।

ਭਾਰਤੀ ਪੁਲਾੜ ਵਿਗਿਆਨੀਆਂ ਦੀ ਉਪਲਬਧੀ ਨੂੰ ਦੇਖਣ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਬੈਂਗਲੁਰੂ ''ਚ ਇਸਰੋ ਦੇ ਮੁੱਖ ਦਫ਼ਤਰ ਪਹੁੰਚੇ ਸਨ।

ਸਭ ਕੁਝ ਚੰਗੀ ਤਰ੍ਹਾਂ ਨਾਲ ਚੱਲ ਰਿਹਾ ਸੀ ਅਤੇ ਵਿਗਿਆਨੀਆਂ ਨੇ ਵਿਕਰਮ ਦੇ ਚੰਨ ਦੇ ਨੇੜੇ ਪਹੁੰਚਣ ''ਤੇ ਹਰ ਨਜ਼ਰ ਰੱਖੀ ਹੋਈ ਸੀ।

ਪਰ ਅਖ਼ੀਰਲੇ ਪਲਾਂ ਵਿੱਚ ਇਸਰੋ ਕੇਂਦਰ ਵਿੱਚ ਇੱਕ ਤਣਾਅ ਦੀ ਸਥਿਤੀ ਬਣ ਗਈ ਅਤੇ ਵਿਗਿਆਨੀਆਂ ਦੇ ਚਿਹਰਿਆਂ ''ਤੇ ਚਿੰਤਾ ਦੀਆਂ ਲਕੀਰਾਂ ਦਿਖਾਈ ਦੇਣ ਲੱਗੀਆਂ।

ਕੁਝ ਬਾਅਦ ਇਸਰੋ ਮੁਖੀ ਪ੍ਰਧਾਨ ਮੰਤਰੀ ਮੋਦੀ ਦੇ ਕੋਲ ਗਏ ਅਤੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਆਉਣ ਲੱਗੇ ਤਾਂ ਇਸਰੋ ਦੇ ਸਾਬਕਾ ਮੁਖੀ ਕੇ ਕਸਤੂਰੀਰੰਗਨ ਅਤੇ ਕੇ ਰਾਧਾਕ੍ਰਿਸ਼ਨ ਨੇ ਉਨ੍ਹਾਂ ਦੇ ਮੋਢੇ ''ਤੇ ਹੱਥ ਰੱਖ ਕੇ ਹੌਂਸਲਾ ਦਿੱਤਾ।

ਉਸ ਤੋਂ ਥੋੜ੍ਹੀ ਦੇਰ ਬਾਅਦ ਮੁਖੀ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਵਿਕਰਮ ਦਾ ਇਸਰੋ ਕੇਂਦਰ ਨਾਲ ਸੰਪਰਕ ਟੁੱਟ ਗਿਆ ਹੈ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵਿਗਿਆਨੀਆਂ ਵਿਚਾਲੇ ਗਏ ਅਤੇ ਉਨ੍ਹਾਂ ਦਾ ਹੌਂਸਲਾ ਵਧਾਉਂਦਿਆਂ ਕਿਹਾ, "ਜ਼ਿੰਦਗੀ ''ਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਮੈਂ ਦੇਖ ਰਿਹਾ ਸੀ ਜਦੋਂ ਕਮਿਊਕੇਸ਼ਨ ਆਫ ਹੋ ਗਿਆ ਸੀ। ਪਰ ਇਹ ਕੋਈ ਛੋਟੀ ਉਪਲਬਧੀ ਨਹੀਂ ਹੈ।"

"ਦੇਸ ਨੂੰ ਤੁਹਾਡੇ ''ਤੇ ਮਾਣ ਹੈ ਅਤੇ ਤੁਹਾਡੀ ਮਿਹਨਤ ਨੇ ਬਹੁਤ ਕੁਝ ਸਿਖਾਇਆ ਵੀ ਹੈ...ਮੇਰੇ ਵੱਲੋਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਹੈ, ਤੁਸੀਂ ਬਿਹਤਰੀਨ ਸੇਵਾ ਕੀਤੀ ਹੈ ਦੇਸ ਦੀ, ਬਹੁਤ ਵੱਡੀ ਸੇਵਾ ਕੀਤੀ ਹੈ ਵਿਗਿਆਨ ਦੀ, ਬਹੁਤ ਵੱਡੀ ਸੇਵਾ ਕੀਤੀ ਹੈ ਮਨੁੱਖਤਾ ਦੀ। ਇਸ ਪੜਾਅ ਤੋਂ ਅਸੀਂ ਬਹੁਤ ਕੁਝ ਸਿੱਖ ਰਹੇ ਹਾਂ, ਅੱਗੇ ਵੀ ਸਾਡੀ ਯਾਤਰਾ ਜਾਰੀ ਰਹੇਗੀ ਅਤੇ ਮੈਂ ਪੂਰੀ ਤਰ੍ਹਾਂ ਤੁਹਾਡੇ ਨਾਲ ਹਾਂ।"

ਇਹ ਵੀ ਪੜ੍ਹੋ-

ਇਹ ਵੀ ਦੇਖੋ:

https://www.youtube.com/watch?v=xWw19z7Edrs&t=1s

https://www.youtube.com/watch?v=pgjmWpvATXM

https://www.youtube.com/watch?v=kHWrsPE6t0A

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News