ਕਸ਼ਮੀਰ ''''ਚ ਪੰਜਾਬ ਦੇ ਸੇਬ ਵਪਾਰੀ ਦਾ ਕਤਲ

Thursday, Oct 17, 2019 - 09:31 AM (IST)

ਕਸ਼ਮੀਰ ''''ਚ ਪੰਜਾਬ ਦੇ ਸੇਬ ਵਪਾਰੀ ਦਾ ਕਤਲ
ਕਸ਼ਮੀਰ
Getty Images

ਪੰਜਾਬ ਦੇ ਇੱਕ ਸੇਬ ਦੇ ਵਪਾਰੀ ਦਾ ਕਤਲ ਕਥਿਤ ਤੌਰ ''ਤੇ ਅੱਤਵਾਦੀਆਂ ਵੱਲੋਂ ਕੀਤਾ ਗਿਆ ਹੈ ਜਦਕਿ ਉਸ ਦੇ ਇੱਕ ਹੋਰ ਸਾਥੀ ਜ਼ਖਮੀ ਹੋਇਆ ਹੈ।

ਪੀਟੀਆਈ ਅਨੁਸਾਰ ਇਹ ਹਮਲਾ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਹੋਇਆ ਹੈ।

ਪੁਲਿਸ ਅਨੁਸਾਰ ਮ੍ਰਿਤਕ ਚਰਨਜੀਤ ਸਿੰਘ ਤੇ ਜ਼ਖਮੀ ਸੰਜੀਵ ਫਾਜ਼ਿਲਕਾ ਦੇ ਅਬੋਹਰ ਤੋਂ ਹਨ। ਇਸ ਘਟਨਾ ਸ਼ਾਮ 7.30 ਵਜੇ ਵਾਪਰੀ ਹੈ।

ਇਹ ਵੀ ਪੜ੍ਹੋ:

ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਚਰਨਜੀਤ ਦੀ ਮੌਤ ਹੋ ਗਈ ਜਦਕਿ ਸੰਜੀਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਛੇਤੀ ਹੀ ਮ੍ਰਿਤਕ ਦੀ ਦੇਹ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪੀ ਜਾ ਸਕੇ।

https://twitter.com/capt_amarinder/status/1184504181995950080

ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ

https://www.youtube.com/watch?v=xWw19z7Edrs&t=1s

https://www.youtube.com/watch?v=kSUBaAnpgeM

https://www.youtube.com/watch?v=CeDOM8pkvtg

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)



Related News