ਭਾਰਤ ''''ਚ ਹਿੰਮਤ ਹੈ ਤਾਂ ਕਰਤਾਰਪੁਰ ਲਾਂਘੇ ਨੂੰ ਰੋਕ ਦੇਣ: ਪਾਕਿਸਤਾਨ

10/20/2019 11:16:16 AM

Getty Images

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਵਿੱਚ ਹਿੰਮਤ ਹੈ ਤਾਂ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਹੋਣ ਤੋਂ ਰੋਕ ਦੇਣ।

ਪਾਕਿਸਤਾਨ ਦੇ ''ਜੀਓ ਟੀਵੀ'' ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਕਿਹਾ ਹੈ ਕਿ ''ਰੋਕ ਸਕੋ ਤਾਂ ਰੋਕ ਲਓ''। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਚਾਹੇ ਨਾ ਚਾਹੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ।

ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਭਾਰਤ ਦੇ ਪੰਜਾਬ ਵਿੱਚ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਨਾਲ ਲੋਕਾਂ ਵਿੱਚ ਖੁਸ਼ੀ ਹੈ ਅਤੇ ਭਾਜਪਾ ਸਰਕਾਰ ਵਿੱਚ ਹਿੰਮਤ ਨਹੀਂ ਹੈ ਕਿ ਉਹ ਇਸ ਰੋਕ ਦੇਣ।

ਭਾਰਤ ਵਿੱਚ ਖ਼ੁਫ਼ੀਆਂ ਏਜੰਸੀਆ ਨੇ ਕਰਤਾਰਪੁਰ ਨੂੰ ਲੈ ਕੇ ਚਿੰਤਾ ਜਤਾਈ ਹੈ ਕਿ ਪਾਕਿਸਤਾਨ ਸਿੱਖ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਸਕਦਾ ਹੈ।

ਇਹ ਵੀ ਪੜ੍ਹੋ-

  • ਅਮਰੀਕਾ ਲਈ ਗੈਰ ਕਾਨੂੰਨੀ ਪਰਵਾਸ: ਕਿਹੜੇ ਰਸਤੇ ਤੇ ਕਿਹੜੇ ਤਰੀਕੇ ਅਪਣਾਉਂਦੇ ਨੇ ਏਜੰਟ
  • ਬ੍ਰੈਗਜ਼ਿਟ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਹੋਰ ਦੇਰ ਲਈ ਭੇਜੀ ਚਿੱਠੀ
  • ਯੋਗ ਰਾਹੀਂ ਕਿਵੇਂ ਰੇਪ ਤੇ ਡਿਪਰੈਸ਼ਨ ਚੋਂ ਬਾਹਰ ਨਿਕਲੀ ਨਤਾਸ਼ਾ ਨੋਇਲ

ਮਹਿਮੂਦ ਕੁਰੈਸ਼ੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ''ਚ ਸ਼ਾਮਿਲ ਹੋਣ ਲਈ ਪਾਕਿਸਤਾਨ ਦਾ ਸੱਦਾ ਸਵੀਕਾਰ ਕਰ ਲਿਆ ਹੈ।

ਅਗਲੇ ਮਹੀਨੇ 9 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਦਾ ਉਦਘਾਟਨ ਕਰਨ ਵਾਲੇ ਹਨ।

ਕੁਰੈਸ਼ੀ ਨੇ ਕਿਹਾ ਹੈ, "ਭਾਰਤ ਦੇ ਪ੍ਰਧਾਨ ਮੰਤਰੀ ਲਈ ਸਪੱਸ਼ਟ ਸੰਦੇਸ਼ ਹੈ ਕਿ ਜੇਕਰ ਤੁਸੀਂ ਕਰਤਾਰਪੁਰ ਨੂੰ ਸੱਚ ਹੋਣ ਤੋਂ ਰੋਕ ਸਕਦੇ ਹੋ ਤਾਂ ਰੋਕ ਲਓ। ਜੇਕਰ ਮਨਮੋਹਨ ਸਿੰਘ ਇੱਕ ਆਮ ਆਦਮੀ ਵਾਂਗ ਇਸ ਸਮਾਗਮ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਤਾਂ ਵੀ ਉਨ੍ਹਾਂ ਦਾ ਸਵਾਗਤ ਹੈ। ਸਿੱਖ ਸ਼ਰਧਾਲੂਆਂ ਨੂੰ ਇੱਥੇ ਉੱਚ ਪੱਧਰੀ ਸਹੂਲਤਾਂ ਮਿਲਣਗੀਆਂ।"

ਇਹ ਵੀ ਪੜ੍ਹੋ-

  • #Mental Health ਕਿਵੇਂ ਡਿਪਰੈਸ਼ਨ ਦਾ ਸਾਹਮਣਾ ਕਰਦੀ ਹੈ ਟੀਵੀ ਅਦਾਕਾਰਾ ਚਾਹਤ ਖੰਨਾ
  • ਪੰਜਾਬ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਅਕਾਲੀ-ਭਾਜਪਾ ਗਠਜੋੜ ਦਾ ਭਵਿੱਖ ਤੈਅ ਕਰੇਗਾ-ਜਗਤਾਰ ਸਿੰਘ
  • ਅਜਿਹਾ ਦੇਸ ਜਿੱਥੇ ATM ਤੋਂ ਅਣਜਾਨ ਲੋਕ ਤੇ ਸਿਮ ਕਾਰਡ ਹਾਸਲ ਕਰਨਾ ਵੀ ਔਖਾ

ਇਹ ਵੀਡੀਓ ਜ਼ਰੂਰ ਦੇਖੋ

https://www.youtube.com/watch?v=xQkMKxiwyh0

https://www.youtube.com/watch?v=f6zTwEylV_A

https://www.youtube.com/watch?v=Rl7eZ9Aa4KA

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ)